ਲੌਂਗੋਵਾਲ, 11 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਸੇਰੋਂ ਵਿਖੇ ਦਸਵੀਂ ਕਲਾਸ ਦਾ ਨਤੀਜਾ 100% ਰਿਹਾ।ਇਸ ਸਕੂਲ ਦੇ 10 ਵਿਦਿਆਰਥੀਆਂ ਨੇ 80% ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ।ਬੱਚਿਆਂ ਨੂੰ ਸਕੂਲ ਦੇ ਪ੍ਰਿੰਸੀਪਲ ਓਮ ਪ੍ਰਕਾਸ਼ ਸੇਤੀਆ ਦੀ ਅਗਵਾਈ `ਚ ਸਮੂਹ ਸਟਾਫ ਵਲੋਂ ਵੱਧ ਤੋਂ ਵੱਧ ਮਿਹਨਤ ਕਰਵਾਈ ਗਈ।ਇਸ ਸਕੂਲ ਦੇ ਵਿਦਿਆਰਥੀ ਗੁਰਸੇਵਕ ਸਿੰਘ ਨੇ 538/650 ਅੰਕਾਂ ਨਾਲ ਪਹਿਲਾ ਸਥਾਨ, ਮਨਦੀਪ ਕੌਰ ਨੇ 537/650 ਅੰਕਾਂ ਨਾਲ ਦੂਜਾ ਸਥਾਨ, ਕੁਲਦੀਪ ਸਿੰਘ 536/650 ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ।ਇਸ ਸਮੇਂ ਰੱਖੇ ਸਮਾਗਮ ਵਿੱਚ ਵਿਦਿਆਰਥੀਆਂ ਦਾ ਸਮੂਹ ਸਕੂਲ ਸਟਾਫ ਵਲੋਂ ਸਨਮਾਨ ਵੀ ਕੀਤਾ ਗਿਆ ਅਤੇ ਉਨ੍ਹਾਂ ਨੂੰ ਪਿੰਡ ਵਾਸੀਆਂ ਨੇ ਹਾਰ ਪਹਿਨਾ ਕੇ ਸਨਮਾਨਿਤ ਵੀ ਕੀਤਾ।ਇਸ ਸਮੇਂ ਲੈਕ. ਮਲਕੀਤ ਸਿੰਘ ਗਾਂਧੀ ਨੇ ਸੰਬੋਧਨ ਦੌਰਾਨ ਸਰਕਾਰੀ ਸਕੂਲਾਂ ਵਿੱਚ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਮੁਫਤ ਸਹੂਲਤਾਂ ਬਾਰੇ ਲੋਕਾਂ ਨੂੰ ਦੱਸਿਆ।
ਇਸ ਮੌਕੇ ਲੈਕ. ਜਰਨੈਲ ਸਿੰਘ, ਯਾਦਵਿੰਦਰ ਸਿੰਘ, ਚੰਦਰਪ੍ਰਭਾ, ਕ੍ਰਿਸ਼ਨਾ ਦੇਵੀ, ਆਸ਼ਾ ਰਾਣੀ, ਆਰਤੀ, ਰੇਨੂੰ ਬਾਲਾ, ਗੁਰਪ੍ਰੀਤ ਕੌਰ, ਸੰਦੀਪ ਕੌਰ, ਰੂਹੀ ਗੋਇਲ, ਪ੍ਰਿਤਪਾਲ ਸਿੰਘ, ਨਰੇਸ਼ ਕੁਮਾਰ, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ ।
Check Also
ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ
ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …