ਲੌਂਗੋਵਾਲ, 11 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਵਧੀਕ ਜ਼ਿਲ੍ਹਾ ਮੈਜਿਸਟਰੇਟ ਰਾਜੇਸ ਤ੍ਰਿਪਾਠੀ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸੰਗਰੂਰ ਦੀ ਹਦੂਦ ਅੰਦਰ 17 ਮਈ ਨੂੰ ਸ਼ਾਮ 6 ਵਜੇ ਤੋਂ ਲੈ ਕੇ 19 ਮਈ ਨੂੰ ਵੋਟਾਂ ਵਾਲੇ ਦਿਨ ਸ਼ਾਮ 6 ਵਜੇ ਤੱਕ ਅਤੇ 23 ਮਈ ਨੂੰ (ਵੋਟਾਂ ਦੀ ਗਿਣਤੀ ਵਾਲੇ ਦਿਨ) ਨੂੰ ਡਰਾਈ ਡੇਅ ਘੋਸਿਤ ਕਰਦੇ ਹੋਏ ਸ਼ਰਾਬ ਦੇ ਠੇਕੇ ਦੇਸੀ ਅਤੇ ਅੰਗਰੇਜ਼ੀ ਬੰਦ ਰੱਖਣ ਅਤੇ ਸ਼ਰਾਬ ਸਟੋਰ ਕਰਨ ’ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ ਹੈ।ਇਹ ਹੁਕਮ ਹੋਟਲਾਂ, ਰੈਸਟੋਰੈਂਟਾਂ, ਕਲੱਬਾਂ, ਸ਼ਰਾਬ ਦੇ ਅਹਾਤਿਆਂ ਜਿਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੰੂਨੀ ਇਜਾਜ਼ਤ ਹੈ, ਉਥੇ ਵੀ ਪੂਰਨ ਤੌਰ ’ਤੇ ਲਾਗੂ ਹੋਣਗੇ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media