Saturday, July 25, 2026

ਗੋਲਡੀ ਅਤੇ ਸੰਧੂ ਵਲੋਂ ਤੋਲਾਵਾਲ `ਚ ਢੀਂਡਸਾ ਦੇ ਹੱਕ `ਚ ਚੋਣ ਪ੍ਰਚਾਰ

ਲੌਂਗੋਵਾਲ, 11 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਤੋਲਾਵਾਲ ਵਿਖੇ ਅਕਾਲੀ ਦਲ ਯੂਥ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਨਿਸਾਨ ਸਿੰਘ PUNJ1105201927ਤੋਲਾਵਾਲ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਕੋਰ ਕਮੇਟੀ ਦੇ ਮੈਂਬਰ ਤੇ ਅਕਾਲੀ ਦਲ ਦੇ ਸਪੋਕਸਪਰਸਨ ਵਿਨਰਜੀਤ ਸਿੰਘ ਗੋਲਡੀ ਅਤੇ ਪਰਮਿੰਦਰ ਸਿੰਘ ਢੀਂਡਸਾ ਦੇ ਸਹੁਰਾ ਕੰਵਰਜੀਤ ਸਿੰਘ ਸੰਧੂ ਨੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਨੌਜਵਾਨਾਂ ਨੂੰ ਕਿਹਾ ਕਿ ਪਰਮਿੰਦਰ ਸਿੰਘ ਢੀਂਡਸਾ ਦੀ ਜਿੱਤ ਯਕੀਨੀ ਬਣਾਉਣ ਲਈ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ।ਇਸ ਮੌਕੇ ਰਘਵੀਰ ਸਿੰਘ ਜਖੇਪਲ , ਜਗਰੂਪ ਸਿੰਘ ਸਾਬਕਾ ਸਰਪੰਚ, ਨੰਬਰਦਾਰ ਨਛੱਤਰ ਸਿੰਘ,ਬਲਜਿੰਦਰ ਸਿੰਘ, ਗੁਰਪਾਲ ਸਿੰਘ, ਨੰਬਰਦਾਰ ਜੀਤਾ ਮੈਂਬਰ ਆਦਿ ਹਾਜ਼ਰ ਸਨ।

 

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply