ਲੌਂਗੋਵਾਲ, 11 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਅਤੇ ਇਸ ਦੀ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਭਗਵੰਤ ਮਾਨ ਨੂੰ
ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਆਪ ਉਮੀਦਵਾਰ ਦੇ ਨੇੜਲੇ ਸਾਥੀ ਤੇ ਸੰਗਰੂਰ ਲੋਕ ਸਭਾ ਤੋਂ ਸਾਬਕਾ ਪ੍ਰਧਾਨ ਤੇ ਸੋਸ਼ਲ ਮੀਡੀਆ ਇੰਚਾਰਜ ਅਵਜਿੰਦਰ ਸੰਘਾ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪਿੰਡ ਰੇਤਗੜ੍ਹ ਵਿਖੇ ਇਕ ਸਮਾਗਮ ਦੌਰਾਨ ਕਾਂਗਰਸ ਵਿਚ ਸ਼ਾਮਿਲ ਹੋ ਗਏ।ਇਸ ਮੌਕੇ ਬੋਲਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਲੋਕਾਂ ਦਾ ਆਪ ਤੋਂ ਪੂਰੀ ਤਰ੍ਹਾਂ ਮੋਹ ਭੰਗ ਹੋ ਚੁੱਕਿਆ ਹੈ।ਪਹਿਲਾ ਲੋਕ ਆਪ ਨੂੰ ਇਸ ਲਈ ਛੱਡ ਰਹੇ ਸਨ, ਕਿਉਂਕਿ ਇਹ ਆਪਣੀ ਵਿਚਾਰਧਾਰਾ ਤੋਂ ਦੂਰ ਹੋ ਗਈ ਹੈ, ਪਰ ਹੁਣ ਤਾਂ ਆਪ ਉਮੀਦਵਾਰਾਂ ਦੇ ਨੇੜਲੇ ਰਿਸ਼ਤੇਦਾਰ ਵੀ ਇਸ ਪਾਰਟੀ ਨੂੰ ਛੱਡ ਰਹੇ ਹਨ ਅਤੇ ਅਵਜਿੰਦਰ ਸੰਘਾ ਦੇ ਜਾਣ ਨਾਲ ਆਪ ਦੀ ਚੋਣ ਮੁਹਿੰਮ ਨੂੰ ਵੱਡਾ ਧੱਕਾ ਲੱਗਾ ਹੈ ਅਤੇ ਆਪ ਸੰਗਰੂਰ ਵਿਚ ਪੂਰੀ ਤਰ੍ਹਾਂ ਚੋਣ ਮੁਕਾਬਲੇ ‘ਚੋਂ ਬਾਹਰ ਹੋ ਗਈ ਹੈ।ਅਵਜਿੰਦਰ ਸੰਘਾ ਨੇ ਕਿਹਾ ਕਿ ਉਹ 19 ਮਈ ਨੂੰ ਕਾਂਗਰਸ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ ਜਿਤਾਉਣ ਲਈ ਆਪਣੀ ਪੂਰੀ ਵਾਹ ਲਾ ਦੇਣਗੇ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media