Wednesday, March 18, 2026

ਪਿੰਡ ਕਰਮਗੜ੍ਹ ਦੀ ਪੰਚਾਇਤ ਨੇ ਕਾਂਗਰਸ ਕਬੂਲੀ

ਲੌਂਗੋਵਾਲ, 11 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਗਰੂਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੀ ਚੋਣ ਮੁਹਿੰਮ ਨੂੰ PUNJ1105201932ਉਸ ਵੇਲੇ ਵੱਡਾ ਬੱਲ ਮਿਲਿਆ ਜਦੋਂ ਪਿੰਡ ਕਰਮਗੜ੍ਹ ਦੀ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਸਮੁੱਚੀ ਪੰਚਾਇਤ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਈ ਜਿਸ ਵਿਚ ਪਿੰਡ ਦੇ ਸਰਪੰਚ ਬਲਬੀਰ ਸਿੰਘ ਸਮੇਤ ਗੁਰਜੰਟ ਸਿੰਘ ਟੀਟੂ, ਗੁਰਦੀਪ ਸਿੰਘ ਸਾਬਕਾ ਸਰਪੰਚ, ਜਰਨੈਲ ਸਿੰਘ ਸ਼ੰਕਰ ਪੰਚ, ਗੁਰਮੇਲ ਸਿੰਘ ਸਿੰਘ ਸਾਬਕਾ ਸਰਪੰਚ ਅਤੇ ਸਮੁੱਚੀ ਪੰਚਾਇਤ ਸ਼ਾਮਲ ਸੀ।ਇਸ ਸਮੇਂ ਕੇਵਲ ਸਿੰਘ ਢਿੱਲੋਂ ਨੇ ਦੱਸਿਆ ਕਿ ਅਕਾਲੀ ਦਲ ਦਾ ਪੰਜਾਬ ਵਿਚੋਂ ਜਨ ਅਧਾਰ ਖਤਮ ਹੋ ਰਿਹਾ ਹੈ।ਲੋਕ ਦਾ ਇਹਨਾਂ ਤੋਂ ਮੋਹ ਭੰਗ ਹੋ ਚੁੱਕਾ ਹੈ ਅਤੇ ਉਹ ਕਾਂਗਰਸ ਪਾਰਟੀ ਦਾ ਹੱਥ ਫੜ ਰਹੇ ਹਨ।ਇਸ ਤੋਂ ਇਲਾਵਾ ਪਿੰਡ ਰਾਮਸਰ ਕੋਠੇ ਤੋਂ ਵੀ ਦਰਜਨ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ।ਇਨ੍ਹਾਂ ਵਿੱਚ ਡਾ. ਰਾਜੀਵ ਸ਼ਰਮਾ, ਸਰਪੰਚ ਸਤਨਾਮ ਸਿੰਘ, ਰਮਨਦੀਪ ਸਿੰਘ ਸਿੱਧੂ, ਜਗਤਾਰ ਸਿੰਘ ਮੈਂਬਰ, ਰਿੰਕੂ ਸਿੰਘ ਮੈਂਬਰ, ਗੁਰਮੇਲ ਸਿੰਘ, ਰਮਨ ਕੁਮਾਰ ਸਾਮਿਲ  ਸਨ।

Check Also

ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …

Leave a Reply