ਭੀਖੀ, 12 ਮਈ (ਪੰਜਾਬ ਪੋਸਟ – ਕਮਲ ਕਾਂਤ) – ਕਸਬਾ ਭੀਖੀ ਵਿਖੇ ਇਕ ਕਿਸਾਨ ਦੀ ਖੇਤ `ਚੋਂ ਸਬਮਰਸੀਬਲ ਮੋਟਰ ਕੱਢਦੇ ਸਮੇਂ ਕਰੰਟ ਲੱਗਣ ਨਾਲ ਮੌਤ ਹੋਣ ਦੀ ਖ਼ਬਰ ਮਿਲੀ ਹੈ।ਥਾਣਾ ਭੀਖੀ ਦੇ ਸਹਾਇਕ ਥਾਣੇਦਾਰ ਦੀਪ ਸਿੰਘ ਨੇ ਦੱਸਿਆ ਕਿ ਜਗਸੀਰ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਭੀਖੀ ਜੋ ਕਿ ਡਰੇਨ ਮਹਿਕਮੇ `ਚ ਬੇਲਦਾਰ ਵਜੋਂ ਨੌਕਰੀ ਕਰਦਾ ਸੀ, ਦੇ ਪਰਿਵਾਰਕ ਮੈਂਬਰ ਖੇਤ `ਚ ਮੋਟਰ ਕੱਢ ਰਹੇ ਸਨ ਕਿ ਉਸ `ਚ ਕਰੰਟ ਆਉਣ ਨਾਲ ਦੂਜਿਆਂ ਨੂੰ ਬਚਾਉਂਦੇ ਸਮੇਂ ਜਗਸੀਰ ਸਿੰਘ ਨੂੰ ਕਰੰਟ ਲੱਗ ਗਿਆ।ਜਿਸ ਕਾਰਨ ਉਸ ਦੀ ਮੌਤ ਹੋ ਗਈ।ਭੀਖੀ ਪੁਲਿਸ ਨੇ 174 ਦੀ ਕਾਰਵਾਈ ਕਰਦਿਆਂ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਹੈ।
Check Also
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …
Punjab Post Daily Online Newspaper & Print Media