Saturday, June 27, 2026

12ਵੀਂ ਕਲਾਸ ਦੇ ਐਲਾਨੇ ਨਤੀਜਿਆਂ ‘ਚੋਂ ਜ਼ਿਲ੍ਹਾ ਮਾਨਸਾ ਦੂਜੇ ਸਥਾਨ `ਤੇ

ਭੀਖੀ/ਮਾਨਸਾ, 12 ਮਈ (ਪੰਜਾਬ ਪੋਸਟ – ਕਮਲ ਕਾਂਤ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਕਲਾਸ ਦੇ ਨਤੀਜਿਆਂ ਵਿਚੋਂ ਜ਼ਿਲ੍ਹਾ ਮਾਨਸਾ Apneet Riat DCਦੂਜੇ ਸਥਾਨ `ਤੇ ਰਿਹਾ ਹੈ। ਬਾਰ੍ਹਵੀਂ ਦੀ ਪ੍ਰੀਖਿਆ ਵਿੱਚ ਜ਼ਿਲ੍ਹੇ ਦੇ ਕੁੱਲ 7125 ਵਿਦਿਆਰਥੀ ਹਾਜ਼ਰ ਹੋਏ ਸਨ, ਜਿੰਨ੍ਹਾਂ ਵਿਚੋਂ 6574 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ ਹੈ।
    ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਮਾਨਸਾ ਦੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਿਛਲੇ ਦਿਨੀਂ ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਐਲਾਨੇ ਦਸਵੀਂ ਕਲਾਸ ਦੇ ਨਤੀਜਿਆਂ ਵਿਚੋਂ ਵੀ ਮਾਨਸਾ ਜ਼ਿਲ੍ਹਾ ਦੂਜੇ ਸਥਾਨ `ਤੇ ਰਿਹਾ ਹੈ ਅਤੇ ਅੱਜ ਬਾਰ੍ਹਵੀਂ ਕਲਾਸ ਦੇ ਨਤੀਜਿਆਂ ਦਾ ਐਲਾਨ ਹੋ ਚੁੱਕਾ ਹੈ।ਜਿਸ ਵਿਚ ਸ੍ਰੀ ਮੁਕਤਸਰ ਸਾਹਿਬ ਪੰਜਾਬ ਭਰ ਵਿਚੋਂ 93.28 ਫ਼ੀਸਦੀ ਨਤੀਜਾ ਦਰ ਨਾਲ ਪਹਿਲੇ ਨੰਬਰ `ਤੇ ਰਿਹਾ, ਉਥੇ ਹੀ ਜ਼ਿਲ੍ਹਾ ਮਾਨਸਾ ਨੇ 92.27 ਫ਼ੀਸਦੀ ਨਤੀਜਾ ਦਰ ਨਾਲ ਦੂਜਾ ਸਥਾਨ ਹਾਸਲ ਕੀਤਾ ਹੈ।
          ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਦੀ ਜ਼ਿਲ੍ਹੇ ਲਈ ਹਾਸਲ ਕੀਤੀ ਇਸ ਉਪਲੱਬਧੀ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਸਮੂਹ ਅਧਿਆਪਕਾਂ ਦੀ ਮਿਹਨਤ ਦੀ ਸ਼ਲਾਘਾ ਕੀਤੀ।ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।

Check Also

ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …

Leave a Reply