Monday, July 27, 2026

ਭਗਵੰਤ ਮਾਨ ਲੋਕ ਸਭਾ ਚੋਣਾਂ `ਚ ਮੁੜ 2014 ਵਾਲਾ ਇਤਿਹਾਸ ਦੁਹਰਾਉਣਗੇ – ਘੁੱਲੀ

ਧੂਰੀ, 12 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਾਜਵੰਤ ਸਿੰਘ ਘੁੱਲੀ ਨੇ ਕਿਹਾ ਹੈ ਕਿ ਆਉਣ ਵਾਲੀਆਂ ਲੋਕ ਸਭਾ PUNJ1205201905ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਲੋਕ ਸਭਾ ਹਲਕਾ ਸੰਗਰੂਰ ਤੋਂ ਰਿਕਾਰਡ ਤੋੜ ਵੋਟਾਂ `ਤੇ ਜਿੱਤ ਪ੍ਰਾਪਤ ਕਰਕੇ 2014 ਦੀਆਂ ਪਿਛਲੀਆਂ ਚੋਣਾਂ ਵਾਲਾ ਇਤਿਹਾਸ ਮੁੜ ਦੁਹਰਾਉਣਗੇ।ਧੂਰੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਘੁੱਲੀ ਨੇ ਕਿਹਾ ਕਿ ਭਗਵੰਤ ਮਾਨ ਨੂੰ ਚੁਟਕੁਲੇਬਾਜ਼ ਕਹਿਣ ਵਾਲੇ ਲੋਕਾਂ ਅਤੇ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਮੂੰਹ ਦੀ ਖਾਣੀ ਪਵੇਗੀ। ਉਹਨਾਂ ਕਿਹਾ ਕਿ ਲੋਕ ਸਭਾ ਹਲਕਾ ਸੰਗਰੂਰ ਦੇ ਪਿੰਡਾਂ ਵਿੱਚੋਂ ਵੋਟਰਾਂ ਵੱਲੋਂ ਆਮ ਆਦਮੀ ਪਾਰਟੀ ਨੂੰ ਮਿਲ ਰਿਹਾ ਪਿਆਰ ਕੋਈ ਲੁਕੀ-ਛਿਪੀ ਗੱਲ ਨਹੀਂ ਹੈ।ਆਮ ਆਦਮੀ ਪਾਰਟੀ ਦੀ ਅੰਦਰੂਨੀ ਫੁੱਟ ਬਾਰੇ ਸਵਾਲ ਪੁੱਛੇ ਜਾਣ `ਤੇ ਘੁੱਲੀ ਨੇ ਕਿਹਾ ਕਿ ਕਾਂਗਰਸ, ਅਕਾਲੀ ਦਲ, ਭਾਜਪਾ ਸਮੇਤ ਹਰੇਕ ਪਾਰਟੀ ਵਿੱਚ ਅੰਦਰੂਨੀ ਫੁੱਟ ਕਿਸੇ ਤੋਂ ਵੀ ਲੁਕੀ-ਛਿਪੀ ਨਹੀਂ ਹੋਈ ਹੈ, ਪ੍ਰੰਤੂ ਆਮ ਆਦਮੀ ਪਾਰਟੀ ਦੇ ਵਰਕਰਾਂ ਦੇ ਛੋਟੇ-ਮੋਟੇ ਗਿਲੇ ਸ਼ਿਕਵਿਆਂ ਨੂੰ ਵੀ ਕਈ ਵਿਰੋਧੀ ਪਾਰਟੀਆਂ ਵੱਲੋਂ ਵੱਡਾ ਬਣਾ ਕੇ ਪੇਸ਼ ਕੀਤਾ ਜਾ ਰਿਹਾ ਹੈ, ਅਜਿਹੀਆਂ ਪਾਰਟੀਆਂ ਨੂੰ ਪਹਿਲਾਂ ਆਪਣੀ ਮੰਜੀ ਥੱਲੇ ਸੋਟਾ ਫੇਰਣ ਦੀ ਲੋੜ ਹੈ। 

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …

Leave a Reply