ਅੰਮ੍ਰਿਤਸਰ, 12 ਮਈ (ਪੰਜਾਬ ਪੋਸਟ – ਸੰਧੂ) – ਵਿਸ਼ਵ ਪਬਲਿਕ ਸਕੂਲ ਬਟਾਲਾ ਰੋਡ ਵੇਰਕਾ ਦਾ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਹੈ। ਪਹਿਲੇ
ਸਥਾਨ `ਤੇ ਰਹਿਣ ਵਾਲੀ ਜਗਮੀਤ ਕੌਰ ਨੇ 95 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਹਨ। ਇੰਝ ਹੀ ਦੂਜੇ ਸਥਾਨ `ਤੇ ਆਉਣ ਵਾਲੀ ਵਿਦਿਆਰਥਣ ਮੁਸਕਾਨ ਸੈਣੀ ਨੇ 93 ਪ੍ਰਤੀਸ਼ਤ ਅਤੇ ਤੀਸਰੇ ਸਥਾਨ `ਤੇ ਰਹਿਣ ਵਾਲੀ ਮੁਸਕਾਨ ਪ੍ਰੀਤ ਕੌਰ ਨੇ 92 ਪ੍ਰੀਤਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਆਪਣੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ।ਦਸਵੀਂ ਜਮਾਤ ਦੇ 15 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ।
ਦੱਸਣਯੋਗ ਹੈ ਕਿ ਪਹਿਲੇ ਸਥਾਨ ਤੇ ਰਹਿਣ ਵਾਲੀ ਵਿਦਿਆਰਥਣ ਜਸਮੀਤ ਕੌਰ ਨੇ 3 ਵਿਸ਼ਿਆਂ ਸਾਇੰਸ, ਹਿੰਦੀ ਤੇ ਗਣਿਤ ਦੇ ਵਿੱਚੋਂ 100 ਵਿੱਚੋਂ 100 ਅੰਕ ਪ੍ਰਾਪਤ ਕਰਕੇ ਨਵਾਂ ਕੀਰਤੀਮਾਨ ਸਥਾਪਿਤ ਕੀਤਾ ਹੈ।ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਉਂਦਿਆਂ ਪ੍ਰਿੰਸੀਪਲ ਜਗਜੀਤ ਸਿੰਘ ਹੁੰਦਲ ਨੇ ਸਟਾਫ ਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ।
Check Also
ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਤਹਿਤ 15 ਦੁਕਾਨਦਾਰਾਂ ਦੇ ਕੱਟੇ ਚਲਾਨ
ਅੰਮ੍ਰਿਤਸਰ, 28 ਜੁਲਾਈ ( ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ …
Punjab Post Daily Online Newspaper & Print Media