Friday, April 17, 2026

ਟੈਗੋਰ ਵਿਦਿਆਲਿਆ ਲੌਂਗੋਵਾਲ ਦਾ ਦਸਵੀਂ ਦਾ ਨਤੀਜਾ 100 ਫੀਸਦ ਰਿਹਾ

ਲੌਂਗੋਵਾਲ, 12 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਟੈਗੋਰ ਵਿਦਿਆਲਿਆ ਦਾ ਨਤੀਜਾ ਇਸ ਸਾਲ ਵੀ ਸ਼ਾਨਦਾਰ ਰਿਹਾ।ਸਕੂਲ ਦੀ ਦਸਵੀਂ ਕਲਾਸ ਦੀ PUNJ1205201910ਵਿਦਿਆਰਥਣ ਖੁਸ਼ਦੀਪ ਕੌਰ ਨੇ 93% ਅੰਕ ਪ੍ਰਾਪਤ ਕਰਕੇ ਪਹਿਲਾ, ਸੰਦੀਪ ਕੌਰ ਨੇ 91% ਅੰਕ ਪ੍ਰਾਪਤ ਕਰਕੇ ਦੂਜਾ ਅਤੇ ਅਰਸ਼ਪ੍ਰੀਤ ਕੌਰ ਨੇ 90% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ।ਇਸ ਤੋਂ ਇਲਾਵਾ ਦਸਵੀਂ ਦੇ 15 ਤੋਂ ਵੱਧ ਵਿਦਿਆਰਥੀਆਂ ਨੇ 80% ਤੇ ਬਾਕੀ ਵਿਦਿਆਰਥੀਆਂ ਨੇ 70% ਅੰਕ ਪ੍ਰਾਪਤ ਕੀਤੇ।ਸਕੂਲ ਪ੍ਰਿੰਸੀਪਲ ਮੈਡਮ ਜਸਵਿੰਦਰ ਕੌਰ ਮੈਨੇਜਮੈਂਟ ਦੇ ਮੈਂਬਰਾਂ ਕੁਲਦੀਪ ਸਿੰਘ ਮੰਡੇਰ, ਗੋਬਿੰਦ ਸਿੰਘ ਗਿੱਲ, ਨਰਿੰਦਰਪਾਲ ਵਸ਼ਿਸ਼ਟ ਅਤੇ ਜਤਿੰਦਰ ਰਿਸ਼ੀ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ `ਤੇ ਸਕੂਲ ਸਟਾਫ਼ ਨੂੰ ਵਧਾਈਆਂ ਦਿੱਤੀਆਂ।
 

Check Also

ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ.ਬੀ.ਐਸ.ਈ ਨਤੀਜ਼ਾ ਸ਼ਾਨਦਾਰ

ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ – ਪ੍ਰਿੰ: ਅਮਰਜੀਤ ਸਿੰਘ …

Leave a Reply