ਲੌਂਗੋਵਾਲ, 12 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਗਰੂਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਮੁਸਲਿਮ
ਭਾਈਚਾਰੇ ਨੂੰ ਰੋਜ਼ਿਆਂ ਮੌਕੇ ਮੁਬਾਰਕਬਾਦ ਦਿੱਤੀ ਹੈ।ਉਹਨਾਂ ਨੇ ਸਰਕਾਰ ਨੂੰ ਰੋਜ਼ਿਆਂ ਦੌਰਾਨ 24 ਘੰਟੇ ਬਿਜਲੀ ਪ੍ਰਦਾਨ ਕਰਵਾਉਣ ਦੀ ਅਪੀਲ ਕੀਤੀ ਹੈ।ਉਹਨਾਂ ਕਿਹਾ ਕਿ ਰੋਜ਼ਿਆਂ ਦੌਰਾਨ ਸਾਡੇ ਕਿਸੇ ਵੀ ਮੁਸਲਿਮ ਵੀਰ ਭੈਣ ਨੂੰ ਕੋਈ ਵੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਇਸੇ ਤਹਿਤ ਉਹਨਾਂ ਦਾ ਖਾਸ ਖਿਆਲ ਰੱਖਦੇ ਹੋਏ 24 ਘੰਟੇ ਬਿਜਲੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇਗੀ ਅਤੇ ਇਹਨਾਂ ਪਵਿੱਤਰ ਦਿਨਾਂ ਵਿਚ ਸਾਡੇ ਮੁਸਲਿਮ ਭਾਈਚਾਰੇ ਨੂੰ ਹਰ ਤਰ੍ਹਾਂ ਦੀ ਸਹੂਲਤ ਦਿੱਤੀ ਜਾਵੇਗੀ।ਉਹਨਾਂ ਕਿਹਾ ਕਿ ਉਹ ਆਪਣੇ ਇਲਾਕੇ ਵਿੱਚ ਸਰਬਪੱਖੀ ਵਿਕਾਸ ਕਰਾਉਣ ਲਈ ਕੋਈ ਕਸਰ ਨਹੀਂ ਛੱਡਣਗੇ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media