ਭੀਖੀ, 13 ਮਈ (ਪੰਜਾਬ ਪੋਸਟ – ਕਮਲ ਕਾਂਤ) – ਹਲਕਾ ਬਠਿੰਡਾ ਤੋਂ ਬਰਗਾੜੀ ਮੋਰਚੇ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਲੋਕ ਸਭਾ ਤੋਂ ਚੋਣ ਲੜ ਰਹੇ
ਉਮੀਦਵਾਰਾਂ ਗੁਰਸੇਵਕ ਸਿੰਘ ਜਵਾਹਰਕੇ ਨੇ ਕਸਬਾ ਭੀਖੀ ਦੇ ਪਿੰਡ ਮੱਤੀ, ਸਮਾਉਂ ਵਿਖੇ ਰੈਲੀ ਸੰਬੋਧਨ ਕੀਤਾ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਅਤੇ ਕਾਂਗਰਸ ਪਾਰਟੀ ਨੇ ਦੇਸ਼ ਨੂੰ ਖੂਬ ਲੁੱਟਿਆ ਹੈ।ਮੋਦੀ ਸਰਕਾਰ ਤੇ ਤੰਜ਼ ਕੱਸਦਿਆਂ ਉਹ ਮੈਨੀਫੈਸਟੋ ਵਿੱਚ ਕੀਤੇ ਵਾਅਦਿਆਂ ਤੋਂ ਮੁੱਕਰ ਗਈ।ਮੋਦੀ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਉਹਨਾਂ ਦੀ ਸਰਕਾਰ ਬਣਨ `ਤੇ ਸੁਆਮੀਨਾਥਨ ਰਿਪੋਰਟ ਲਾਗੂ ਕਰਨਗੇ ਤੇ ਕਿਸਾਨਾਂ ਨੂੰ ਮਹਿੰਗੇ ਭਾਅ ਦੇ ਡੀਜ਼ਲ, ਖਾਦਾਂ ਤੇ ਸਪਰੇਆਂ ਤੋਂ ਵੀ ਛੁਟਕਾਰਾ ਮਿਲ ਜਾਵੇਗਾ।
ਪ੍ਰੰਤੂ ਸਰਕਾਰ ਬਣਨ `ਤੇ ਕੁੱਝ ਵੀ ਨਹੀਂ ਕੀਤਾ ਅਤੇ ਕਿਸਾਨਾਂ ਵਲੋਂ ਖ਼ੁਦਕਸ਼ੀਆਂ ਦਾ ਦੋਰ ਉਸੇ ਤਰ੍ਹਾਂ ਚੱਲਦਾ ਜਾ ਰਿਹਾ ਹੈ।ਉਨ੍ਹਾਂ ਬਾਦਲ ਸਰਕਾਰ `ਤੇ ਦੋਸ਼ ਲਗਾਉਂਦਿਆਂ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਸਬੰਧੀ ਬਹਿਬਲ ਕਲਾਂ ਵਿਖੇ ਸ਼ਾਤੀਪੂਰਨ ਢੰਗ ਨਾਲ ਪ੍ਰਦਰਸ਼ਨ ਕਰ ਰਹੀਆਂ ਸੰਗਤਾਂ ਉਪਰ ਗੋਲੀ ਚਲਾਉਣ ਪਿੱਛੇ ਬਾਦਲਾਂ ਦਾ ਹੱਥ ਸੀ ਅਤੇ ਇਸ ਨਾਮੁਆਫੀਯੋਗ ਗੁਨਾਹ ਲਈ ਉਨ੍ਹਾਂ ਨੂੰ ਸਜ਼ਾ ਹੋਣੀ ਚਾਹੀਦੀ ਹੈ।ਉਨ੍ਹਾਂ ਆਖਿਆ ਕਿ ਬਾਦਲ ਪਰਿਵਾਰ ਖ਼ੁਦ ਮਹਿਸੂਸ ਕਰ ਰਿਹਾ ਹੈ ਕਿ ਸਿਆਸੀ ਖੇਤਰ ਵਿਚ ਉਨ੍ਹਾਂ ਦਾ ਖਾਤਮਾ ਹੋਣ ਕਿਨਾਰੇ ਹੈ।ਉਨ੍ਹਾਂ ਨੇ ਕਿਹਾ ਕਿ ਜਨਤਾ ਹੁਣ ਲੋਕ ਸਭਾ ਚੋਣਾਂ ਵਿੱਚ ਬਾਦਲ ਪਰਿਵਾਰ ਨੂੰ ਦਿਨੇ ਤਾਰੇ ਦਿਖਾਉਣਗੇ।ਕਾਂਗਰਸ ਪਾਰਟੀ `ਤੇ ਬੋਲਦਿਆਂ ਉਨ੍ਹਾਂ ਕਿਹਾ ਕਿ 2 ਸਾਲ ਦੇ ਕਰੀਬ ਸਰਕਾਰ ਬਣੀ ਨੂੰ ਹੋ ਗਿਆ ਹੈ, ਪ੍ਰੰਤੂ ਨੋਜਵਾਨਾਂ ਨੂੰ ਘਰ ਘਰ ਰੋਜ਼ਗਾਰ ਅਤੇ ਸਮਾਰਟ ਫੋਨ ਦੇਣ ਤੋਂ ਇਲਾਵਾ ਹੋਰ ਕੋਈ ਵੀ ਵਾਅਦਾ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ।ਖਹਿਰਾ ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਖਹਿਰਾ ਇਸ ਇਲਾਕੇ ਦਾ ਨਾਂ ਤਾਂ ਵਸਨੀਕ ਹੈ ਅਤੇ ਨਹੀਂ ਉਸ ਨੂੰ ਬਠਿੰਡਾ ਹਲਕੇ ਦੇ ਲੋਕਾਂ ਦੀ ਕੋਈ ਫਿਕਰ ਹੈ।ਇਸ ਮੌਕੇ ਤੇ ਉਨ੍ਹਾਂ ਨਾਲ ਵਰਕਰ ਤੇ ਪਿੰਡ ਵਾਸੀ ਮੌਜੂਦ ਸਨ।
Check Also
ਸੂਬਾ ਸਰਕਾਰ ਵੱਲੋਂ 6000 ਖੇਡ ਸੇਟਡੀਅਮ ਹੋਰ ਬਣਾਏ ਜਾਣਗੇ – ਖ਼ਜ਼ਾਨਾ ਮੰਤਰੀ ਚੀਮਾ
ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ …
Punjab Post Daily Online Newspaper & Print Media