Tuesday, July 28, 2026

ਹਰ ਵੋਟਰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਜਰੂਰ ਕਰੇ- ਅਲਕਾ ਕਾਲੀਆ

ਸਵੀਪ ਮੁਹਿੰਮ ਤਹਿਤ ਸਾਡਾ ਪਿੰਡ ਅਤੇ ਅਲਫਾ ਵਨ ਵਿਖੇ ਲਗਾਏ ਕੈਂਪ
ਅੰਮ੍ਰਿਤਸਰ, 13 ਮਈ  (ਪੰਜਾਬ ਪੋਸਟ – ਸੁਖਬੀਰ ਸਿੰਘ) – ਦੇਸ਼ ਦਾ ਮਹਾਂਉਤਸਵ 2019 ਦੇ ਆਖਰੀ ਗੇੜ ਦੀਆਂ ਵੋਟਾਂ 19 ਮਈ ਨੂੰ ਹੋ ਰਹੀਆਂ ਹਨ ਅਤੇ ਜਿਲ੍ਹਾ PUNJ1305201905ਪ੍ਰਸਾਸ਼ਨ ਵੱਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਵੀਪ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੇ ਸਮਾਗਮ ਕਰਵਾਏ ਜਾ ਰਹੇ ਹਨ।ਜਿਲ੍ਹਾ ਪ੍ਰਸਾਸ਼ਨ ਵੱਲੋਂ ਅਲਫਾ ਵਨ ਮਾਲ ਅਤੇ ਸਾਡਾ ਪਿੰਡ ਵਿਖੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਨੁੱਕੜ ਨਾਟਕ, ਗਿੱਧਾ ਅਤੇ ਪੰਜਾਬੀ ਲੋਕ ਗੀਤਾਂ ਰਾਹੀਂ ਵੋਟਰਾਂ ਨੂੰ ਜਾਗਰੂਕ ਕੀਤਾ ਗਿਆ।
     ਇਸ ਸਬੰਧੀ ਸ੍ਰੀਮਤੀ ਅਲਕਾ ਕਾਲੀਆ ਸਹਾਇਕ ਕਮਿਸ਼ਨਰ ਨੇ ਦੱਸਿਆ ਕਿ 19 ਮਈ ਨੂੰ ਲੋਕ ਸਭਾ ਦੇ ਆਖਰੀ ਗੇੜ ਦੀਆਂ ਚੋਣਾਂ ਹੋ ਰਹੀਆਂ ਹਨ ਅਤੇ ਹਰ ਵੋਟਰ ਦਾ ਫਰਜ਼ ਬਣਦਾ ਹੈ ਕਿ ਉਹ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਜਰੂਰ ਕਰੇ।ਉਨ੍ਹਾਂ ਦੱਸਿਆ ਕਿ ਮੁੱਖ ਚੋਣ ਕਮਿਸ਼ਨ ਵੱਲੋਂ ਵੋਟਰਾਂ ਦੀ ਸਹਾਇਤਾ ਲਈ ਵੋਟਰ ਹੈਲਪ ਲਾਈਨ, ਟੋਲ ਫ੍ਰੀ ਨੰਬਰ 1950 ਅਤੇ ਦਿਵਆਂਗ ਵੋਟਰਾਂ ਦੀ ਸਹਾਇਤਾ ਲਈ ਪੀ.ਡਬਲਿਯੂ.ਡੀ ਐਪ ਜਾਰੀ ਕੀਤੇ ਗਏ ਹਨ। ਉਨਾਂ ਦੱਸਿਆ ਕਿ ਅੰਮ੍ਰਿਤਸਰ ਲੋਕ ਸਭਾ ਹਲਕੇ ਵਿੱਚ 6101 ਦਿਵਆਂਗ ਵੋਟਰਾਂ ਦੀ ਸ਼ਨਾਖਤ ਕੀਤੀ ਗਈ ਹੈ ਅਤੇ ਦਿਵਆਂਗ ਵੋਟਰਾਂ ਦੀ ਸਹਾਇਤਾ ਲਈ ਬੂਥਾਂ ਉਪਰ ਵੀਲ ਚੇਅਰ, ਪੀਣ ਵਾਲਾ ਪਾਣੀ, ਰੈਂਪ ਆਦਿ ਦੀ ਵਿਵਸਥਾ ਵੀ ਕੀਤੀ ਗਈ ਹੈ।ਸ੍ਰੀਮਤੀ ਕਾਲੀਆ ਨੇ ਦੱਸਿਆ ਕਿ ਦਿਵਆਂਗ ਵੋਟਰ ਟੋਲ ਫ੍ਰੀ ਨੰਬਰ 1950 ਤੇ ਕਾਲ ਕਰਕੇ ਆਪਣੀ ਮੰਗ ਅਨੁਸਾਰ ਬੂਥਾ ’ਤੇ ਜਾਣ ਲਈ ਘਰੋਂ ਆਉਣ-ਜਾਣ ਲਈ ਵਾਹਨ ਪ੍ਰਾਪਤ ਕਰ ਸਕਦੇ ਹਨ। ਇਸ ਮੌਕੇ ਸ੍ਰੀਮਤੀ ਸੁਮਨ ਬਾਲਾ ਬਾਲ ਵਿਕਾਸ ਤੇ ਪ੍ਰਾਜੈਕਟ ਅਫਸਰ ਨੇ ਦੱਸਿਆ ਕਿ ਸਵੀਪ ਮੁਹਿੰਮ ਦੇ ਮੈਂਬਰਾਂ ਦੀ ਸਹਾਇਤਾ ਨਾਲ ਸਾਡਾ ਪਿੰਡ ਵਿਖੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਇਕ ਵਿਸ਼ੇਸ਼ ਕੈਂਪ ਲਗਾਇਆ ਗਿਆ।ਸਾਡਾ ਪਿੰਡ ਵਿਖੇ ਨੁੱਕੜ ਨਾਟਕ ਅਤੇ ਗੀਤਾਂ ਰਾਹੀਂ ਵੋਟਰਾਂ ਨੂੰ ਆਪਣੇ ਵੋਟ ਦੇ ਹੱਕ ਦੇ ਇਸਤੇਮਾਲ ਬਾਰੇ ਜਾਣਕਾਰੀ ਦਿੱਤੀ ਗਈ।
     ਇਸੇ ਹੀ ਲੜੀ ਤਹਿਤ ਅਲਫਾ ਵਨ ਮਾਲ ਵਿਖੇ ਸ੍ਰੀਮਤੀ ਮੀਨਾ ਦੇਵੀ ਬਾਲ ਵਿਕਾਸ ਤੇ ਪ੍ਰਾਜੈਕਟ ਅਫਸਰ ਨੇ ਇਕ ਸੈਮੀਨਾਰ ਲਗਾਇਆ ਜਿਥੇ ਮਾਲ ਵਿਖੇ ਸ਼ਾਪਿੰਗ ਕਰਨ ਆਏ ਲੋਕਾਂ ਨੂੰ ਨੁੱਕੜ ਨਾਟਕ ਰਾਹੀਂ ਆਪਣੇ ਵੋਟ ਦੇ ਹੱਕ ਦੀ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਉਹ ਆਢ-ਗੁਆਂਢ ਦੇ ਲੋਕਾਂ ਨੂੰ ਵੀ ਵੋਟ ਦੇ ਹੱਕ ਸਬੰਧੀ ਜਾਗਰੂਕ ਕਰਨ।
     ਇਸ ਮੌਕੇ ਡਾ. ਪ੍ਰਭਜੋਤ ਕੌਰ ਜਿਲ੍ਹਾ ਲਾਇਬ੍ਰੇਰੀਅਨ,ਪੀ.ਸੀ ਸ਼ਰਮਾ ਬਲਾਕ ਪ੍ਰਾਇਮਰੀ ਅਫਸਰ, ਆਸ਼ੂ ਕੁਮਾਰ, ਮੁਨੀਸ਼ ਕੁਮਾਰ ਤੋਂ ਇਲਾਵਾ ਸਵੀਪ ਟੀਮ ਦੇ ਸਾਰੇ ਮੈਂਬਰ ਹਾਜ਼ਰ ਸਨ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …

Leave a Reply