Tuesday, November 24, 2026

ਸਰਕਾਰੀ ਕੰਨਿਆ ਸਕੂਲ ਮੰਡੀ ਹਰਜੀ ਰਾਮ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਮਲੋਟ, 13 ਮਈ (ਪੰਜਾਬ ਪੋਸਟ – ਗਰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਾਨਦਾਰ PUNJ1305201910ਰਿਹਾ।ਸਾਇੰਸ ਗਰੁੱਪ ਵਿਚੋਂ ਜਸ਼ਨਪ੍ਰੀਤ ਕੌਰ ਨੇ 89.30% ਅੰਕ ਪ੍ਰਾਪਤ ਕਰਕੇ ਸਕੂਲ ਵਿੱਚ ਪਹਿਲਾਂ ਸਥਾਨ ਪ੍ਰਾਪਤ ਕੀਤਾ, ਆਰਟਸ ਗਰੁੱਪ ਵਿਚੋਂ ਮੋਨਿਕਾ ਨੇ ਵੀ 89.30% ਅੰਕ ਪ੍ਰਾਪਤ ਕਰਕੇ ਪਹਿਲਾਂ ਸਥਾਨ ਪ੍ਰਾਪਤ ਕੀਤਾ।ਸਕੂਲ ਦੀਆਂ 10 ਵਿਦਿਆਰਥਣਾਂ ਨੇ 80%, 45 ਵਿਦਿਆਰਥਣਾਂ ਨੇ 70% ਅਤੇ 39 ਵਿਦਿਆਰਥਣਾਂ ਨੇ 60% ਤੋਂ ਵੱਧ ਅੰਕ ਪ੍ਰਾਪਤ ਕੀਤੇ।ਸਕੂਲ ਦੇ ਕਾਮਰਸ ਗਰੁੱਪ ਦਾ ਨਤੀਜਾ 100%, ਸਾਇੰਸ ਗਰੁੱਪ ਦਾ 96.25% ਅਤੇ ਆਰਟਸ ਗਰੁੱਪ ਦਾ 91.25% ਰਿਹਾ।ਸਕੂਲ ਦੀ ਕੋਈ ਵੀ ਵਿਦਿਆਰਥਣ ਫੇਲ ਨਹੀਂ ਹੈ, ਕੇਵਲ 6 ਵਿਦਿਆਰਥਣਾਂ ਦੀ ਰੀਅਪੀਅਰ ਆਈ ਹੈ।ਸਕੂਲ ਪ੍ਰਿੰਸੀਪਲ ਵਿਜੇ ਗਰਗ ਨੇ ਵਿਦਿਆਰਥਣਾਂ, ਸਮੂਹ ਸਟਾਫ ਤੇ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply