Saturday, June 27, 2026

ਕਣਕ ਦਾ ਨਾੜ ਨਾਂ ਸਾੜਣ ਬਾਰੇ ਪਿੰਡ ਸਿੰਬਲੀ ਰਾਈਆਂ ਵਿੱਚ ਜਾਗਰੁਕਤਾ ਕੈਂਪ ਲਗਾਇਆ

ਪਠਾਨਕੋਟ, 13 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਹਰਤਰਨਪਾਲ ਸਿੰਘ ਦੀ PUNJ1305201913ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਫਸਲਾਂ ਵਿੱਚ ਸੰਤੁਲਤ ਖਾਦਾਂ ਦੀ ਵਰਤੋਂ ਦੀ ਮਹੱਤਤਾ, ਕਣਕ ਦੇ ਨਾੜ ਨੂੰ ਨਾਂ ਸਾੜਣ ਅਤੇ ਖੇਤਾਂ ਦੀ ਮਿੱਟੀ ਪਰਖ ਕਰਨ ਸ਼ੰਬੰਧੀ ਜਾਣਕਾਰੀ ਦੇਣ ਲਈ ਪਿੰਡ ਸਿੰਬਲੀ ਰਾਈਆਂ ਬਲਾਕ ਪਠਾਨਕੋਟ ਵਿੱਚ ਕਿਸਾਨ ਜਾਗਗਰੁਕਤਾ ਕੈਂਪ ਲਗਾਇਆ ਗਿਆ ਅਤੇ ਮਿੱਟੀ ਦੇ ਨਮੂਨੇ ਇਕੱਤਰ ਕੀਤੇ ਗਏ।ਡਾ. ਅਮਰੀਕ ਸਿੰਘ ਭੌਂਅ ਪਰਖ ਅਫਸਰ, ਲਵ ਕੁਮਾਰ ਬਲਾਕ ਤਕਨਾਲੋਜੀ ਪ੍ਰਬੰਧਕ, ਅਰਮਾਨ ਮਹਾਜਨ ਸਹਾਇਕ ਟੈਕਨਾਲੋਜੀ ਮੈਨੇਜ਼ਰ, ਜੀਵਨ ਲਾਲ, ਰਘਬੀਰ ਸਿੰਘ, ਨਰਿੰਦਰ ਸਿੰਘ, ਹਰਦੀਪ ਸਿੰਘ, ਰਾਜ ਕੁਮਾਰ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।
           ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਕਿਸਾਨਾਂ ਵੱਲੋਂ ਖੇਤਾਂ ਨੂੰ ਠੰਢਿਆਂ ਕਰਨ ਦੇ ਨਾਮ ਤੇ ਖੇਤਾਂ ਵਿੱਚ ਜ਼ਮੀਨ ਹੇਠੋਂ ਟਿਊਬਵੈਲਾਂ ਰਾਹੀਂ ਪਾਣੀ ਲਗਾਇਆ ਜਾ ਰਿਹਾ ਹੈ, ਜਿਸ ਨਾਲ ਜ਼ਮੀਨ ਹੇਠਲੇ ਪਾਣੀ ਦੁਰਵਰਤੋਂ ਵਧ ਰਹੀ ਹੈ।ਉਨਾਂ ਕਿਹਾ ਕਿ ਜੇਕਰ ਕਣਕ ਦਾ ਨਾੜ ਖੇਤ ਵਿੱਚ ਵਾਹਿਆ ਹੈ ਤਾਂ ਨਾੜ੍ਹ ਨੂੰ ਗਾਲਣ ਵਾਸਤੇ ਪਾਣੀ ਲਾਉਣਾ ਠੀਕ ਹੈ, ਪਰ ਜੇਕਰ ਨਾੜ ਅੱਗ ਲਾ ਕੇ ਸਾੜ ਦਿੱਤਾ ਗਿਆ ਹੈ ਤਾਂ ਖੇਤਾਂ ਵਿੱਚ ਪਾਣੀ ਛੱਡਣ ਦੀ ਜ਼ਰੂਰਤ ਨਹੀਂ ਹੈ।ਉਨਾਂ ਕਿਹਾ ਕਿ ਅਜਿਹਾ ਕਰਨ ਨਾਲ ਵੱਡੀ ਪੱਧਰ ਤੇ ਪਾਣੀ ਦੀ ਬਰਬਾਦੀ ਵਧ ਰਹੀ ਹੈ।ਉਨਾਂ ਕਿਹਾ ਕਿ ਪਹਿਲਾਂ ਕਿਸਾਨਾਂ ਵੱਲੋਂ ਦੇਸੀ ਰੂੜੀ ਦੀ ਵਰਤੋਂ ਕਰਨ ਦੇ ਨਾਲ ਫਸਲਾਂ ਦੀ ਰਹਿੰਦ ਖੂੰਹਦ ਨੂੰ ਖੇਤਾਂ ਵਿੱਚ ਹੀ ਵਾਹ ਦਿੱਤਾ ਜਾਂਦਾ ਸੀ ਜਿਸ ਨਾਲ ਜ਼ਮੀਨ ਵਿੱਚ ਖੁਰਾਕੀ ਤੱਤਾਂ ਦਾ ਸੰਤੁਲਣ ਬਣਿਆ ਰਹਿੰਦਾ ਸੀ ਪਰ, ਹੁਣ ਦੇਸੀ ਰੂੜੀ ਦੀ ਘਾਟ ਅਤੇ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਸਾੜਣ ਨਾਲ ਜ਼ਮੀਨ ਵਿੱਚ ਖੁਰਾਕੀ ਤੱਤਾਂ ਦਾ ਸ਼ੰੰਤੁਲਨ ਵਿਗੜ ਗਿਆ ਹੈ, ਜਿਸ ਕਾਰਨ ਪੰਜਾਬ ਦੇ ਖੇਤਾਂ ਵਿੱਚ ਛੋਟੇ ਖੁਰਾਕੀ ਤੱਤਾਂ ਦੀ ਘਾਟ ਵਧ ਰਹੀ ਹੈ।ਉਨਾਂ ਕਿਹਾ ਕਿ ਝੋਨੇ ਦੀ ਸਫਲਤਾ ਪੂਰਵਕ ਕਾਸ਼ਤ ਲਈ ਸਿਫਾਰਸ਼ੁਦਾ ਕਿਸਮਾਂ ਦੀ ਹੀ ਕਾਸਤ ਕੀਤੀ ਜਾਵੇ। 

Check Also

ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …

Leave a Reply