Wednesday, March 18, 2026

ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਬ-ਜੇਲ੍ਹ ਦਾ ਦੌਰਾ

ਪਠਾਨਕੋਟ, 13 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਸਕੱਤਰ ਜਤਿੰਦਰ ਪਾਲ ਸਿੰਘ ਵਲੋਂ ਸਬ-ਜੇਲ੍ਹ ਪਠਾਨਕੋਟ ਦਾ PUNJ1305201914ਦੌਰਾ ਕੀਤਾ ਗਿਆ।ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਬ-ਜੇਲ੍ਹ ਪਠਾਨਕੋਟ ਵਿਖੇ ਬੰਦ ਕੈਦੀਆਂ/ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਹਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਇਸ ਸਬੰਧ ਵਿਚ ਉਹਨਾਂ ਵਲੋਂ ਵਾਜ਼ਵ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ ਗਿਆ।ਇਸ ਦੌਰਾਨ ਜਿਨ੍ਹਾਂ ਬੰਦੀਆਂ ਦੇ ਚੱਲਦੇ ਕੇਸਾਂ ਵਿਚ ਵਕੀਲ ਨਹੀਂ ਹਨ, ਉਹਨਾਂ ਸਾਰੇ ਬੰਦੀਆਂ ਨੂੰ ਮੁਫਤ ਕਨੂੰਨੀ ਸਹਾਇਤਾ ਲਈ ਫਾਰਮ ਭਰੇ ਗਏ।ਉਹਨਾਂ ਨੇ ਬੰਦੀਆਂ ਨੂੰ ਉਹਨਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ ਅਤੇ ਅਪੀਲ ਪਾਉਣ ਦਾ ਤਰੀਕਾ ਅਤੇ ਅਪੀਲ ਬਾਰੇ ਵੀ ਜਾਗਰੂਕ ਕੀਤਾ ਗਿਆ।ਇਸ ਮੌਕੇ ਬਲਵਿੰਦਰ ਸਿੰਘ ਜੇਲ੍ਹ ਸੁਪਰਡੈਂਟ ਵੀ ਮੋਜੂਦ ਸਨ।

Check Also

ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …

Leave a Reply