Monday, September 21, 2026

ਮੈਟ੍ਰਿਕ `ਚੋਂ ਵਧੀਆ ਅੰਕ ਲੈਣ ਵਾਲੇ ਸਰਕਾਰੀ ਹਾਈ ਸਕੂਲ ਕਕਰਾਲਾ ਕਲਾਂ ਦੇ ਬੱਚਿਆਂ ਦਾ ਸਨਮਾਨ

ਸਮਰਾਲਾ, 14 ਮਈ (ਪੰਜਾਬ ਪੋਸਟ – ਇੰਦਰਜੀਤ ਕੰਗ) – ਇੱਥੋਂ ਨੇੜਲੇ ਸਰਕਾਰੀ ਹਾਈ ਸਕੂਲ ਕਕਰਾਲਾ ਕਲਾਂ ਵਿਖੇ ਦਸਵੀਂ ਜਮਾਤ `ਚ ਅੱਵਲ ਰਹਿਣ ਵਾਲੇ PUNJ1405201914ਬੱਚਿਆਂ ਦਾ ਸਨਮਾਨ ਸਮਾਗਮ ਕਰਵਾਇਆ ਗਿਆ।ਸਕੂਲ ਮੁੱਖ ਅਧਿਆਪਕਾ ਤੇਜਿੰਦਰਪਾਲ ਕੌਰ ਨੇ ਦੱਸਿਆ ਹੈ ਕਿ ਦੱਸਵੀ ਕਲਾਸ ਦੇ ਬੋਰਡ ਨਤੀਜਿਆਂ ਵਿੱਚ ਪਹਿਲੇ ਤਿੰਨ ਸਥਾਨਾਂ `ਤੇ ਆਉਣ ਵਾਲੇ ਵਿਦਿਆਰਥੀਆਂ ਗੁਰਜੋਤ ਕੌਰ ਨੇ 88.46 ਪ੍ਰਤੀਸ਼ਤ ਅੰਕ, ਗੰਗਾ ਸਿੰਘ ਅਤੇ ਹੈਵਨਪ੍ਰੀਤ ਕੌਰ ਨੇ 86.61 ਪ੍ਰਤੀਸ਼ਤ ਅੰਕ ਅਤੇ ਅਜ਼ਲੀ ਕੁਮਾਰੀ ਨੇ 81.23 ਫੀਸਦ ਅੰਕ ਪ੍ਰਾਪਤ ਕੀਤੇ।ਇੰਨਾਂ ਚਾਰਾਂ ਵਿਦਿਆਰਥੀਆਂ ਦਾ ਸਕੂਲ ਵਲੋਂ  ਵਿਸ਼ੇਸ਼ ਸਨਮਾਨ ਕੀਤਾ ਗਿਆ।ਉਨਾਂ ਕਿਹਾ ਕਿ 21 ਵਿਦਿਆਰਥੀਆਂ ਵਿੱਚੋਂ 14 ਬੱਚੇ ਸਾਰੇ ਸਾਰੇ ਵਿਸ਼ਿਆਂ ਵਿੱਚੋਂ ਵਧੀਆ ਅੰਕ ਲੈ ਕੇ ਪਹਿਲੇ ਦਰਜੇ ਵਿੱਚ ਪਾਸ ਹੋਏ ਹਨ।
             ਸਰਪੰਚ ਦਲਜੀਤ ਸਿੰਘ, ਸਾਬਕਾ ਸਰਪੰਚ ਕਮਲਜੀਤ ਸਿੰਘ, ਜਰਨੈਲ ਸਿੰਘ ਅਧਿਆਪਕ ਕਮਲਜੀਤ ਸਿੰਘ, ਤਲਵਿੰਦਰ ਸਿੰਘ, ਮਨਜਿੰਦਰ ਸਿੰਘ, ਨਰਿੰਦਰ ਸਿੰਘ, ਪ੍ਰਭਜੋਤ ਕੌਰ ਅਤੇ ਸੁਵਿੰਦਰ ਕੌਰ ਨੇ ਬੱਚਿਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਆਉਣ ਵਾਲੀ ਜ਼ਿੰਦਗੀ ਵਿੱਚ ਹੋਰ ਵੱਡੀਆਂ ਪ੍ਰਾਪਤੀਆਂ ਕਰਨ ਲਈ ਪ੍ਰੇਰਿਆ।ਇਸ ਮੌਕੇ ਕਕਰਾਲਾ ਕਲਾਂ ਦੇ ਪੰਚਾਇਤ ਮੈਂਬਰ, ਐਸ.ਐਮ.ਸੀ ਚੇਅਰਮੈਨ ਅਤੇ ਕਮੇਟੀ ਮੈਂਬਰ ਹਾਜ਼ਰ ਸਨ।
 

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply