ਭੀਖੀ/ਮਾਨਸਾ, 15 ਮਈ (ਪੰਜਾਬ ਪੋਸਟ- ਕਮਲ ਕਾਂਤ) – ਦੇਸ਼ ਵਿੱਚ ਬਦਲਾਅ ਲਿਆਉਣ ਲਈ ਲੋਕ ਆਮ ਆਦਮੀ ਪਾਰਟੀ ਦਾ ਸਾਥ ਦੇਣ।ਇਹ ਪ੍ਰਗਟਾਵਾ
ਬਠਿੰਡਾ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਪ੍ਰੋ: ਬਲਜਿੰਦਰ ਕੌਰ ਨੇ ਕਸਬਾ ਭੀਖੀ ਦੇ ਵਾਰਡ 5 ਤੇ 8 `ਚ ਚੋਣ ਪ੍ਰਚਾਰ ਕਰਦਿਆਂ ।ਉਨ੍ਹਾਂ ਕਿਹਾ ਕਿ 70 ਸਾਲਾਂ ਤੱਕ ਰਵਾਇਤੀ ਪਾਰਟੀਆਂ ਨੇ ਲੋਕਾਂ ਨੂੰ ਲਾਰਿਆਂ ਤੋਂ ਇਲਾਵਾ ਕੁੱਝ ਨਹੀਂ ਦਿੱਤਾ। ਜਿਥੇ ਹਰਸਿਮਰਤ ਕੌਰ ਬਾਦਲ ਨੇ ਦੋ ਵਾਰ ਇਸ ਹਲਕੇ ਤੋਂ ਸੰਸਦ ਮੈਂਬਰ ਰਹਿਣ ਦੇ ਬਾਵਜੂਦ ਕੁੱਝ ਨਹੀਂ ਕੀਤਾ, ਉਥੇ ਹੀ ਲੋਕ ਸੂਬੇ ਦੀ ਕਾਂਗਰਸ ਸਰਕਾਰ ਤੋਂ ਵੀ ਅੱਕ ਚੁੱਕੇ ਹਨ।ਉਨ੍ਹਾਂ ਲੋਕਾਂ ਨੂੰ 19 ਮਈ ਨੂੰ ਆਪ ਦੇ ਹੱਕ `ਚ ਨਿੱਣਦੀ ਅਪੀਲ ਕੀਤੀ ਅਤੇ ਆਮ ਆਦਮੀ ਦੀ ਸਰਕਾਰ ਬਣਾਉਣ ਲਈ ਕਿਹਾ।
ਮੌਕੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਭੁੱਚਰ, ਜ਼ਿਲ੍ਹਾ ਪ੍ਰਧਾਨ ਔਰਤ ਵਿੰਗ ਪ੍ਰਵਿੰਦਰ ਕੌਰ ਸਮਾਘ, ਮਾ. ਵਰਿੰਦਰ ਸੋਨੀ, ਸਿਕੰਦਰ ਸਿੰਘ ਛਿੰਦਾ, ਕੁਲਦੀਪ ਸਿੰਘ, ਹਰਪਾਲ ਕੱਤਰੀ, ਕੁਲਵੰਤ ਸਿੰਘ, ਛਿੰਦਾ ਸਿੰਘ, ਜੰਟਾ ਸਿੰਘ, ਮੁਖਤਿਆਰ ਸਿੰਘ ਆਦਿ ਹਾਜ਼ਰ ਸਨ।
Check Also
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …
Punjab Post Daily Online Newspaper & Print Media