Tuesday, July 7, 2026

ਮੂੰਹ ਢੱਕ ਕੇ ਦੋ ਪਹੀਆਂ ਵਾਹਨ ਚਲਾਉਣ ਤੇ ਮੁਕੰਮਲ ਸਖਤੀ ਨਾਲ ਪਾਬੰਦੀ

ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਭੁਪਿੰਦਰ ਸਿੰਘ DSP Bhupinder Singhਪੀ.ਪੀ.ਐਸ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕੇ  ਸ਼ਹਿਰ ਵਿੱਚ ਦੋ ਪਹੀਆਂ ਵਾਹਨਾਂ ਤੇ ਚੱਲਦੇ ਸਮੇਂ ਆਪਣਾ ਮੂੰਹ ਰੁਮਾਲ, ਮਫਰਲ, ਪਰਨਾ ਅਤੇ ਹੋਰ ਕਾਂ ਕਈ ਤਰਾਂ ਦੇ ਕੱਪੜਿਆਂ ਨਾਲ ਢੱਕ ਕੇ ਰੱਖਦੇ ਹਨ।ਜਿਸ ਦਾ ਫਾਇਦਾ ਉਠਾ ਕੇ ਗੈਰ ਸਮਾਜਿਕ ਤੱਤਵ ਆਪਣੀ ਪਹਿਚਾਣ ਛੁਪਾੳਂਦੇ ਹਨ ਅਤੇ ਗੈਰ ਕਾਨੂੰਨੀ ਗਤੀਵਿਧੀਆਂ ਅਤੇ ਅਪਰਾਧਾਂ ਨੂੰ ਅੰਜਾਮ ਦੇ ਕੇ ਆਪਣੀ ਪਹਿਚਾਨ ਛੁਪਾਉਣ ਵਿੱਚ ਕਾਮਯਾਬ ਹੋ ਜਾਂਦੇ ਹਨ ਇਸ ਕਰਕੇ ਮੂੰਹ ਢੱਕ ਕੇ ਦੋ ਪਹੀਆਂ ਵਾਹਨ ਚਲਾਉਣ ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ।ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 7 ਜੁਲਾਈ 2019 ਤੱਕ ਲਾਗੂ ਰਹੇਗਾ।
 

Check Also

ਨਗਰ ਨਿਗਮ ਵੱਲੋਂ ਵਿਸ਼ਾਲ ਐਂਟੀ-ਇਨਕਰੋਚਮੈਂਟ ਵਿਸ਼ੇਸ਼ ਮੁਹਿੰਮ ਚਲਾਈ ਗਈ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੋਲ ਬਾਗ (ਰੇਲਵੇ ਸਟੇਸ਼ਨ ਦੇ …

Leave a Reply