ਪਠਾਨਕੋਟ, 15 ਮਈ (ਪੰਜਾਬ ਪੋਸਟ ਬਿਊਰੋ) -ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਪ੍ਰਚਾਰ 17 ਮਈ 2019 ਨੂੰ ਸਾਮ 5:00 ਵਜੇ ਤੋਂ ਬੰਦ ਹੋ
ਜਾਣਾ ਹੈ।ਇਸ ਲਈ ਵੱਖ-ਵੱਖ ਜ਼ਿਲਿਆਂ ਤੋਂ ਜਾਂ ਦੂਸਰੇ ਰਾਜਾਂ ਤੋਂ ਜੋ ਵਿਅਕਤੀ ਇਸ ਜ਼ਿਲ੍ਹੇ ਵਿੱਚ ਆਏ ਹੋਏ ਹਨ ਅਤੇ ਜ਼ਿਲ੍ਹਾ ਪਠਾਨਕੋਟ ਦੇ ਅਧਿਕਾਰ ਖੇਤਰ ਵਿੱਚ ਰੁਕੇ ਹੋਏ ਹਨ, ਉਨਾਂ ਦਾ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਪ੍ਰਚਾਰ ਖਤਮ ਹੋਣ ਤੋਂ ਬਾਅਦ ਇਸ ਜ਼ਿਲ੍ਹੇ ਵਿੱਚ ਰਹਿਣਾ ਉਚਿੱਤ ਨਹੀਂ ਹੈ।ਰਾਮਵੀਰ ਆਈ.ਏ.ਐਸ ਜਿਲ੍ਹਾ ਮੈਜਿਸਟਰੇਟ ਪਠਾਨਕੋਟ ਨੇ ਇੱਕ ਹੁਕਮ ਜਾਰੀ ਕੀਤਾ ਹੈ ਕਿ 17 ਮਈ 2019 ਨੂੰ ਸਾਮ 5:00 ਤੱਕ ਜਿਹੜੇ ਵੀ ਵਿਅਕਤੀ ਪੰਜਾਬ ਰਾਜ ਦੇ ਦੂਜੇ ਜ਼ਿਲ੍ਹਿਆਂ ਤੋਂ ਜਾਂ ਦੂਜੇ ਰਾਜਾਂ ਤੋਂ ਆਏ ਹੋਏ ਹਨ, ਉਹ ਫੌਰੀ ਤੌਰ ‘ਤੇ ਜ਼ਿਲ੍ਹਾ ਪਠਾਨਕੋਟ ਦੀ ਹਦੂਦ ਤੋਂ ਚਲੇ ਜਾਣ।ਇੰਨਾਂ ਹੁਕਮਾਂ ਦੀ ਪਾਲਣਾ ਨਾ ਕਰਨ ਦੀ ਸੂਰਤ ਵਿੱਚ ਦੋਸੀਆਂ ਵਿਰੁੱਧ ਨਿਯਮਾਂ ਅਧੀਨ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Check Also
ਨਗਰ ਨਿਗਮ ਵੱਲੋਂ ਵਿਸ਼ਾਲ ਐਂਟੀ-ਇਨਕਰੋਚਮੈਂਟ ਵਿਸ਼ੇਸ਼ ਮੁਹਿੰਮ ਚਲਾਈ ਗਈ
ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੋਲ ਬਾਗ (ਰੇਲਵੇ ਸਟੇਸ਼ਨ ਦੇ …
Punjab Post Daily Online Newspaper & Print Media