ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜਦੀ ਸੰਗਤ ਲਈ ਸ੍ਰੀ ਅਕਾਲ ਤਖ਼ਤ ਸਾਹਿਬ
ਸਕੱਤਰੇਤ ਦੇ ਨਜ਼ਦੀਕ ਬਣੇ ਬਾਥਰੂਮ ਬਲਾਕ ਨੂੰ ਨਵਿਆਉਣ ਦੇ ਕੰਮ ਦੀ ਅੱਜ ਸ਼ੁਰੂਆਤ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਰਾਇਲ ਕਿੰਗ ਸੇਵਾ ਫਾਊਂਡੇਸ਼ਨ ਟਰੱਸਟ ਦੇ ਸਹਿਯੋਗ ਨਾਲ ਇਹ ਕਾਰਜ਼ ਕਰਵਾਇਆ ਜਾਵੇਗਾ।ਇਸ ਬਾਥਰੂਮ ਬਲਾਕ ਦੀ ਸੇਵਾ ਪਹਿਲਾਂ ਵੀ ਰਾਇਲ ਕਿੰਗ ਸੇਵਾ ਫਾਊਂਡੇਸ਼ਨ ਕੋਲ ਸੀ।ਦੱਸਣਯੋਗ ਹੈ ਕਿ ਇਸ ਫਾਊਂਡੇਸ਼ਨ ਵੱਲੋਂ ‘ਕਲੀਨ ਟਾਇਲਟ ਮਿਸ਼ਨ’ ਤਹਿਤ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਵੱਖ-ਵੱਖ ਗੁਰੂ ਘਰਾਂ ਅੰਦਰ ਮੋਬਾਇਲ ਵੈਨ ਦੁਆਰਾ ਪਖਾਨਿਆਂ ਦੀ ਸਾਫ਼ ਸਫ਼ਾਈ ਵੀ ਕੀਤੀ ਜਾਂਦੀ ਹੈ। ਬਾਥਰੂਮ ਬਲਾਕ ਦੇ ਨਵੀਨੀਕਰਨ ਦੀ ਆਰੰਭਤਾ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਨੇ ਦੱਸਿਆ ਕਿ ਗੁਰੂ ਘਰ ਪੁੱਜਦੀਆਂ ਸੰਗਤਾਂ ਨੂੰ ਸਾਫ ਸੁਥਰੇ ਬਾਥਰੂਮ ਮੁਹੱਈਆ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਰਾਇਲ ਕਿੰਗ ਸੇਵਾ ਫਾਊਂਡੇਸ਼ਨ ਟਰੱਸਟ ਦੇ ਸਹਿਯੋਗ ਨਾਲ ਇਸ ਬਾਥਰੂਮ ਬਲਾਕ ਨੂੰ ਮੁੜ ਲੋੜੀਂਦੀਆਂ ਸੋਧਾਂ ਅਨੁਸਾਰ ਤਿਆਰ ਕੀਤਾ ਜਾਵੇਗਾ। ਇਸ ਦੌਰਾਨ ਫਾਊਂਡੇਸ਼ਨ ਦੇ ਇਕ ਨੁਮਾਇੰਦੇ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪਿਛਲੇ 12 ਸਾਲਾਂ ਤੋਂ ਇਹ ਸੇਵਾ ਦਿੱਤੀ ਜਾ ਰਹੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਬਾਥਰੂਮ ਬਲਾਕ ਦੇ ਨਵੀਨੀਕਰਨ ਦਾ ਕੰਮ ਤਿੰਨ ਮਹੀਨਿਆਂ ਦੇ ਅੰਦਰ ਅੰਦਰ ਮੁਕੰਮਲ ਕਰ ਲਿਆ ਜਾਵੇਗਾ।
Check Also
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …
Punjab Post Daily Online Newspaper & Print Media