Wednesday, March 4, 2026

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਕਰੇਗੀ ਪਰਮਿੰਦਰ ਸਿੰਘ ਢੀਂਡਸਾ ਦੀ ਹਮਾਇਤ

ਲੌਂਗੋਵਾਲ, 15 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਬਾਦਸ਼ਾਹਪੁਰ ਅਤੇ PUNJ1505201911ਕੋਆਰਡੀਨੇਟਰ ਜਗਸੀਰ ਸਿੰਘ ਛੀਨੀਵਾਲ ਦੀ ਅਗਵਾਈ ਹੇਠ ਪਰਮਿੰਦਰ ਢੀਂਡਸਾ ਨੂੰ ਖੁੱਲ੍ਹੀ ਹਮਾਇਤ ਦੇਣ ਦਾ ਐਲਾਨ ਕਤਿਾ ਹੈ।ਯੂਨੀਅਨ ਦੇ ਜ਼ਿਲਾ ਪ੍ਰਧਾਨ ਅਵਤਾਰ ਸਿੰਘ ਬਾਦਸ਼ਾਹਪੁਰ ਨੇ ਕਿਹਾ ਕਿ ਹੁਣ ਤੱਕ ਕਿਸਾਨ ਹਿੱਤਾਂ ਲਈ ਜੇਕਰ ਕਿਸੇ ਨੇ ਕੁੱਝ ਕੀਤਾ ਹੈ ਤਾਂ ਉਹ ਸਿਰਫ਼ ਅਤੇ ਸਿਰਫ਼ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗਠਜੋੜ ਦੀ ਸਰਕਾਰ ਨੇ ਕੀਤਾ ਹੈ, ਜਦੋਂਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਲੋਂ ਕਿਸਾਨਾਂ ਨੂੰ ਝੂਠੇ ਲਾਰਿਆਂ ਵਿੱਚ ਹੀ ਰੱਖਿਆ ਗਿਆ ਹੈ ਅਤੇ ਇਹ ਕਾਂਗਰਸ ਸਰਕਾਰ ਦੀ ਕਿਸਾਨਾਂ ਪ੍ਰਤੀ ਬੇਰੁਖੀ ਹੀ ਹੈ ਕਿ ਅੱਜ ਸੂਬੇ ਦੇ ਕਿਸਾਨਾਂ ਵਿਚ ਖੁਦਕਸ਼ੀਆਂ ਦਾ ਰੁਝਾਨ ਪਹਿਲਾਂ ਨਾਲੋਂ ਵੀ ਕਿਤੇ ਜਿਆਦਾ ਵਧ ਗਿਆ ਹੈ ਅਤੇ ਉਨ੍ਹਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਹਿੱਤਾਂ ਦੀ ਰਾਖੀ ਲਈ ਪਰਮਿੰਦਰ ਸਿੰਘ ਢੀਂਡਸਾ ਦੀ ਜਿੱਤ ਨੂੰ ਯਕੀਨੀ ਬਣਾਇਆ ਜਾਵੇ।ਢੀਂਡਸਾ ਨੇ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਦੀ ਸੋਚ ਹਮੇਸ਼ਾਂ ਕਿਸਾਨ ਤੇ ਮਜਦੂਰ ਪੱਖੀ ਰਹੀ ਹੈ ਅਤੇ ਆਪਣੇ ਪਿਛਲੇ ਕਾਰਜਕਾਲ ਦੌਰਾਨ ਜਿਥੇ ਗਠਜੋੜ ਦੀ ਸਰਕਾਰ ਨੇ ਕਿਸਾਨਾਂ ਨੂੰ ਖੇਤੀ ਲਈ ਬਿਜਲੀ ਮੁਫਤ ਕੀਤੀ, ਉਥੇ ਹੀ ਗਰੀਬ ਮਜਦੂਰਾਂ ਦੇ ਪਰਿਵਾਰਾਂ ਨੂੰ ਵੀ ਬਿਜਲੀ ਬਿਲਾਂ ਦੀ ਮੁਆਫੀ ਦਿੱਤੀ।
         ਇਸ ਮੌਕੇ ਕਿਸਾਨ ਯੂਨੀਅਨ ਦੇ ਆਗੂ ਕਿ੍ਰਪਾਲ ਸਿੰਘ ਪੁੰਨਾਵਾਲ ਜਨਰਲ ਸਕੱਤਰ ਪੰਜਾਬ, ਨਿਰਮਲ ਸਿੰਘ ਘਨੌਰ ਬਲਾਕ ਪ੍ਰਧਾਨ ਧੂਰੀ, ਕੁਲਦੀਪ ਸਿੰਘ ਅਮਾਮਗੜ੍ਹ ਬਲਾਕ ਪ੍ਰਧਾਨ ਮਲੇਰਕੋਟਲਾ, ਅਮਰੀਕ ਸਿੰਘ ਬਲਾਕ ਪ੍ਰਧਾਨ ਸੰਗਰੂਰ, ਮੱਘਰ ਸਿੰਘ ਮੀਤ ਪ੍ਰਧਾਨ ਮਲੇਰਕੋਟਲਾ, ਜੀਵਨ ਸਿੰਘ ਭਲਵਾਨ ਬਲਾਕ ਖਜਾਨਚੀ ਧੂਰੀ, ਮਹਿੰਦਰ ਸਿੰਘ ਬੁਗਰਾਂ, ਮਹਿੰਦਰ ਸਿੰਘ ਸਲੇਮਪੁਰ ਬਲਾਕ ਪ੍ਰਧਾਨ ਸ਼ੇਰਪੁਰ, ਦਰਸ਼ਨ ਸਿੰਘ ਬੁਗਰਾ ਮੀਤ ਪ੍ਰਧਾਨ ਧੂਰੀ, ਗੁਰਦੇਵ ਸਿੰਘ ਤੁੰਗਾ ਮੀਤ ਪ੍ਰਧਾਨ ਜ਼ਿਲ੍ਹਾ ਸੰਗਰੂਰ, ਸੁਖਦੇਵ ਸਿੰਘ ਛਾਹੜ, ਸਿਕੰਦਰ ਸਿੰਘ ਵੀ ਹਾਜਰ ਸਨ।

Check Also

ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …

Leave a Reply