ਲੌਂਗੋਵਾਲ, 15 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਵਲੋਂ ਜੇਲ੍ਹਾਂ ਅੰਦਰ ਬੰਦ ਕੈਦੀਆਂ ਅਤੇ ਹਵਾਲਾਤੀਆਂ ਦੇ
ਪਰਿਵਾਰਕ ਮੈਂਬਰਾਂ ਨੂੰ ਕਾਨੂੰਨੀ ਸਹਾਇਤਾ ਦੇਣ ਲਈ ਅਤੇ ਉਹਨਾਂ ਦੀ ਭਲਾਈ ਲਈ ਇੱਕ ਮੁਹਿੰਮ ਚਲਾਈ ਜਾ ਰਹੀ ਹੈ।ਜਿਸ ਲਈ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸੰਗਰੂਰ ਦੀਆਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਕਾਨੂੰਨੀ ਸਹਾਇਤਾ ਦੇਣ ਲਈ ਇੱਕ ਕਮੇਟੀ ਗਠਿਤ ਕੀਤੀ ਗਈ ਹੈ।
ਇਸ ਕਮੇਟੀ ਦੀ ਮੀਟਿੰਗ ਸ਼੍ਰੀਮਤੀ ਨਿਤਿਕਾ ਵਰਮਾ ਸਕੱਤਰ-ਸਹਿਤ-ਸਿਵਲ ਜੱਜ (ਸੀਨੀਅਰ ਡਵੀਜ਼ਨ) ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਕੈਦੀਆਂ ਅਤੇ ਹਵਾਲਾਤੀਆਂ ਦੇ ਪਰਿਵਾਰਕ ਮੈਂਬਰਾਂ ਦੀ ਭਲਾਈ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।ਕਮੇਟੀ ਵਿੱਚ ਮੋਹਿਤ ਵਰਮਾ, ਪੈਨਲ ਵਕੀਲ, ਸੁਖਵਿੰਦਰ ਸਿੰਘ, ਪ੍ਰਧਾਨ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਸੰਗਰੂਰ, ਸੁਰਿੰਦਰ ਪੈਰਾ ਲੀਗਲ ਵਲੰਟੀਅਰ ਅਤੇ ਸ਼੍ਰੀਮਤੀ ਪ੍ਰੋਮਿਲਾ ਗੁਪਤਾ ਪੈਰਾ ਲੀਗਲ ਵਲੰਟੀਅਰ ਹਾਜ਼ਰ ਰਹੇ।
ਇਹ ਕਮੇਟੀ ਜ਼ਿਲ੍ਹੇ ਦੀਆਂ ਵੱਖ-ਵੱਖ ਜੇਲ੍ਹਾਂ ਦਾ ਦੌਰਾ ਕਰਕੇ ਕੈਦੀਆਂ ਅਤੇ ਹਵਾਲਾਤੀਆਂ ਨੂੰ ਮਿਲੇਗੀ ਤਾਂ ਜੋ ਉਹਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਜੇਕਰ ਕੋਈ ਕਾਨੂੰਨੀ ਸਹਾਇਤਾ ਦੀ ਲੋੜ ਹੈ ਤਾਂ ਉਹ ਮੁਹੱਈਆ ਕਰਵਾਈ ਜਾ ਸਕੇ।
Check Also
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …
Punjab Post Daily Online Newspaper & Print Media