Tuesday, November 24, 2026

ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ਵਿਖੇ ਸਹੋਦਯ ਵਲੋਂ ਮਾਈਨ ਕੰਪੀਟੀਸ਼ਨ ਕਰਵਾਇਆ

PPN1505201902ਧੂਰੀ, 15 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਰਵਹਿੱਤਕਾਰੀ ਵਿੱਦਿਆ ਮੰਦਰ ਧੂਰਾ-ਧੂਰੀ ਵਿੱਚ ਸਹੋਦਯ ਵੱਲੋਂ ਮਾਈਨ ਕੰਪੀਟੀਸ਼ਨ ਕਰਵਾਇਆ ਗਿਆ।ਇਹ ਪ੍ਰੋਗਰਾਮ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਪ੍ਰਿੰਸੀਪਲ ਅਜੈ ਸ਼ਰਮਾ ਦੀ ਅਗਵਾਈ ਹੇਠ ਹੋਇਆ। ਜਿਸ ਵਿੱਚ ਸੰਗਰੂਰ ਜ਼ਿਲੇ੍ਹ ਦੇ 10 ਸਕੂਲਾਂ ਨੇ ਭਾਗ ਲਿਆ।ਪ੍ਰੋਗਰਾਮ ਵਿੱਚ ਸਕੂਲ ਦੇ ਸਾਬਕਾ ਪ੍ਰਿੰਸੀਪਲ ਕੁਮਾਰੀ ਸਰੋਜ ਜੈਨ ਅਤੇ ਵਾਈਸ ਪ੍ਰਿੰਸੀਪਲ ਸ਼੍ਰੀਮਤੀ ਮਾਧਵੀ ਵੀ ਸ਼ਾਮਿਲ ਹੋਏ।ਸਟੈਨਫੋਰਡ ਇੰਟਰਨੈਸ਼ਨਲ ਸਕੂਲ ਚੰਨਣਵਾਲ, ਬਰਨਾਲਾ ਦੇ ਵਿਦਿਆਰਥੀਆਂ ਨੇ ਪਹਿਲਾ ਸਥਾਨ, ਸਿਬਾ ਇੰਟਰਨੈਸ਼ਨਲ ਪਬਲਿਕ ਸਕੂਲ ਲਹਿਰਾਗਾਗਾ ਨੇ ਦੂਸਰਾ ਸਥਾਨ ਅਤੇ ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ਧੂਰਾ-ਧੂਰੀ, ਸੱਤਿਆ ਭਾਰਤੀ ਸਕੂਲ ਝਨੇੜੀ (ਸੰਗਰੂਰ) ਦੇ ਵਿਦਿਆਰਥੀਆਂ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਪ੍ਰਿੰਸੀਪਲ ਵੱਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਆ ਗਿਆ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply