ਚੋਣ ਸਰਵੇਖਣ ਤੇ ਐਗਜ਼ਿਟ ਪੋਲ ਵੀ ਪਾਬੰਦੀ ਦੇ ਘੇਰੇ `ਚ
ਅੰਮ੍ਰਿਤਸਰ, 16 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹੇ ਵਿਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੱਲ ਰਿਹਾ ਚੋਣ ਪ੍ਰਚਾਰ 17 ਮਈ ਸ਼ਾਮ 5.00 ਵਜੇ ਤੋਂ ਬੰਦ ਹੋ
ਜਾਵੇਗਾ ਅਤੇ ਇਸ ਦੇ ਨਾਲ ਹੀ ਪ੍ਰਿੰਟ ਤੇ ਇਲੈਕਟ੍ਰਾਨਿਕ ਮੀਡੀਆ, ਸਿਨੇਮਾ ਹਾਲ ਅਤੇ ਹੋਰ ਪ੍ਰਚਾਰ ਸਾਧਨਾਂ ’ਤੇ ਚੋਣ ਪ੍ਰਚਾਰ ਦੀ ਰੋਕ ਦੇ ਨਾਲ-ਨਾਲ ਲਾਊਡ ਸਪੀਕਰਾਂ ਦੀ ਵਰਤੋਂ ਦੀ ਵੀ ਮਨਾਹੀ ਹੋ ਜਾਵੇਗੀ। ਪ੍ਰਿੰਟ ਮੀਡੀਆ ’ਤੇ ਇਨ੍ਹਾਂ 48 ਘੰਟਿਆਂ ਦੌਰਾਨ ਕੋਈ ਵੀ ਸਿਆਸੀ ਇਸ਼ਤਿਹਾਰਬਾਜ਼ੀ ਕਰਨ ਲਈ ਰਿਟਰਨਿੰਗ ਅਫ਼ਸਰ/ ਜ਼ਿਲ੍ਹਾ ਚੋਣ ਅਫ਼ਸਰ ਪਾਸੋਂ ਪ੍ਰੀ-ਸਰਟੀਫ਼ਿਕੇਸ਼ਨ ਲਾਜ਼ਮੀ ਹੋਵੇਗੀ।
ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਕਰਦੇ ਅੰਮਿਤਸਰ ਲੋਕ ਸਭਾ ਹਲਕੇ ਵਿਚ ਚੋਣ ਪ੍ਰਚਾਰ ਕਰ ਰਹੇ ਸਮੂਹ ਉਮੀਦਵਾਰਾਂ, ਰਾਜਸੀ ਪਾਰਟੀਆਂ ਅਤੇ ਸਮਰਥਕਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਕਮਿਸ਼ਨ ਦੇ ਉਕਤ ਆਦੇਸ਼ਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਵਿੱਚ ਪੂਰਨ ਸਹਿਯੋਗ ਦੇਣ।
ਉਨਾਂ ਦੱਸਿਆ ਕਿ ਇਸ ਦੇ ਨਾਲ ਹੀ ਚੋਣ ਸਬੰਧੀ ਕਿਸੇ ਵੀ ਤਰ੍ਹਾਂ ਦੇ ਚੋਣ ਸਰਵੇਖਣ (ਪੈਨਲ ਚਰਚਾ, ਐਗਜ਼ਿਟ ਪੋਲ ਅਤੇ ਪੋਲ ਓਪੀਨੀਅਨ) ’ਤੇ ਵੀ ਚੋਣ ਕਮਿਸ਼ਨ ਦੇ ਪਹਿਲਾਂ ਜਾਰੀ ਹੁਕਮਾਂ ਮੁਤਾਬਕ ਰੋਕ ਜਾਰੀ ਰਹੇਗੀ।
ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੇ ਉਕਤ ਹੁਕਮਾਂ ਦੀ ਉਲੰਘਣਾ ਕਰਨ ਵਾਲਾ ਜਨਪ੍ਰਤੀਨਿਧੀ ਐਕਟ 1951 ਦੀ ਧਾਰਾ 126 ਤਹਿਤ 2 ਸਾਲ ਦੀ ਸਜ਼ਾ ਅਤੇ ਜੁਰਮਾਨੇ ਦਾ ਭਾਗੀਦਾਰ ਬਣ ਸਕਦਾ ਹੈ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media