Thursday, March 5, 2026

ਸਹੁੰ ਖਾ ਕੇ ਮੁਕਰਨ ਵਾਲਾ ਮੁੱਖ ਮੰਤਰੀ ਅਮਰਿੰਦਰ ਲੋਕਾਂ ਦਾ ਕੀ ਸਵਾਰੇਗਾ? -ਮਜੀਠੀਆ

ਮਜੀਠਾ, 16 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਗੁਰੂਆਂ ਦੀ ਸਹੁੰ ਖਾ ਕੇ ਮੁਕਰਨ ਵਾਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲੋਕਾਂ ਦਾ ਕੀ ਸਵਾਰੇਗਾ? PUNJ1605201908ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕਤਰ ਬਿਕਰਮ ਸਿੰਘ ਮਜੀਠੀਆ ਨੇ ਅੰਮ੍ਰਿਤਸਰ ਲੋਕ ਸਭਾ ਲਈ ਅਕਾਲੀ ਭਾਜਪਾ ਉਮੀਦਵਾਰ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦੇ ਹੱਕ ਵਿਚ ਕੀਤੀ ਗਈ ਰੈਲੀ ਨੂੰ ਸੰਬੋਧਨ ਕਰਦਿਆਂ ਕੀਤਾ।
                ਮਜੀਠੀਆ ਅਤੇ ਪੁਰੀ ਮੋਟਰਸਾਈਕਲ ’ਤੇ ਸਵਾਰ ਹੋ ਕੇ ਰੈਲੀ ਸਥਾਨ ’ਤੇ ਪਹੁੰਚੇ ਜਿਸ ਨੂੰ ਮਜੀਠੀਆ ਚਲਾ ਰਿਹਾ ਸੀ।ਰੈਲੀ ਨੂੰ ਸੰਬੋਧਨ ਹੁੰਦਿਆਂ ਮਜੀਠੀਆ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਿਰਦੇਵੇਦਕ ਬੇਅਦਬੀਆਂ ’ਤੇ ਰਾਜਨੀਤੀ ਕਰਨ ਵਾਲਿਆਂ ਦਾ ਕੱਖ ਨਾ ਰਹੇ, ਇਹ ਲੋਕ ਕਦੀ ਵੀ ਬਖਸ਼ੇ ਨਹੀਂ ਜਾਣਗੇ।ੳੇੁਨਾਂ ਕਿਹਾ ਕਿ ਮੁੱਖ ਮੰਤਰੀ ਨੇ ਹਰੇਕ ਵਰਗ ਨਾਲ ਧੋਖਾ ਕੀਤਾ ਹੈ।ਮਜੀਠੀਆ ਨੇ ਸਰਕਾਰੀ ਅਧਿਕਾਰੀਆਂ ਅਤੇ ਪੁਲੀਸ ਪ੍ਰਸ਼ਾਸਨ ਨੂੰ ਵਰਦੀ ਦਾ ਸਤਿਕਾਰ ਬਣਾਈ ਰੱਖਣ ਦੀ ਅਪੀਲ ਕੀਤੀ ਤੇ ਕਿਹਾ ਕਿ ਅਕਾਲੀ ਵਰਕਰਾਂ ਅਤੇ ਆਮ ਲੋਕਾਂ ਨਾਲ ਵਧੀਕੀਆਂ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ।ਉਹਨਾਂ ਕਿਹਾ ਕਿ ਕੇਦਰੀ ਮੰਤਰੀ ਹਰਦੀਪ ਸਿੰਘ ਪੁਰੀ ਇਕ ਸੂਝਵਾਨ ਨੇਤਾ ਹਨ ਜੋ ਲੋਕ ਸਭਾ ਵਿਚ ਇਲਾਕੇ ਦੀ ਮਜਬੂਤੀ ਨਾਲ ਵਕਾਲਤ ਕਰਨ ਸਮਰਥ ਹਨ।
              ਸਾਂਝੇ ਉਮੀਦਵਾਰ ਹਰਦੀਪ ਸਿੰਘ ਪੁਰੀ ਨੇ ਅੰਮ੍ਰਿਤਸਰ ਨਾਲ ਆਪਣੇ ਅਤੇ ਪਰਿਵਾਰ ਦੀ ਪੁਰਾਣੀ ਸਾਂਝ ਬਾਰੇ ਦੱਸਿਆ ਅਤੇ ਵਿਸ਼ਵਾਸ਼ ਦਿਵਾਇਆ ਕਿ ਉਹ ਜਿੱਤ ਉਪਰੰਤ ਜਿਆਦਾ ਸਮਾਂ ਅੰਮ੍ਰਿਤਸਰ ਵਿਖੇ ਰਹਿਣਗੇ।ਉਹਨਾਂ 19 ਮਈ ਨੂੰ ਕਮਲ ਦੇ ਫੁੱਲ ਨੂੰ ਵੱਡੀ ਗਿਣਤੀ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ।ਇਸ ਮੌਕੇ ਯੂ.ਪੀ ਸਰਕਾਰ ਦੇ ਕੈਬਨਿਟ ਮੰਤਰੀ ਬਲਦੇਵ ਸਿੰਘ ਔਲਖ ਨੇ ਮੋਦੀ ਸਰਕਾਰ ਵਲੋਂ ਕੀਤੇ ਗਏ ਲੋਕ ਪੱਖੀ ਕੰਮਾਂ ਨੂੰ ਗਿਣਾਉਦਿਆਂ ਹਰਦੀਪ ਸਿੰਘ ਪੁਰੀ ਨੂੰ ਫੈਸਲਾਕੁੰਨ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ।
               ਇਸ ਮੌਕੇ ਰਾਜਮਹਿੰਦਰ ਸਿੰਘ ਮਜੀਠਾ, ਸੰਤੋਖ ਸਿੰਘ ਸਮਰਾ, ਹਰਵਿੰਦਰ ਸਿੰਘ ਪੱਪੂ ਕੋਟਲਾ, ਸਲਵੰਤ ਸੇਠ ਪ੍ਰਧਾਨ, ਬਲਬੀਰ ਸਿੰਘ ਚੰਦੀ, ਤਰੁਨ ਅਬਰੋਲ ਪ੍ਰਧਾਨ, ਗਗਨਦੀਪ ਸਿੰਘ ਭਕਨਾ, ਸਰਬਜੀਤ ਸਿੰਘ ਸਪਾਰੀਵਿੰਡ, ਪ੍ਰਭਦਿਆਲ ਸਿੰਘ ਪੰਨਵਾਂ, ਸੁਰਿੰਦਰ ਪਾਲ ਸਿੰਘ ਗੋਕਲ, ਮੁਖਵਿੰਦਰ ਸਿੰਘ, ਸਰਾਜ ਸੋਨੂ, ਓਂਕਾਰ ਸਿੰਘ, ਬਾਬਾ ਗੁਰਦੀਪ ਸਿੰਘ, ਬੱਬੀ ਭੰਗਵਾਂ, ਦੇਸ ਰਾਜ, ਅਮਰਜੀਤ ਕੌਸਲਰ, ਮੇਜਰ ਕਲੇਰ, ਪ੍ਰਿੰਸ ਨਈਅਰ, ਬਿਲਾ ਆੜ੍ਹਤੀਆ, ਮਨਪ੍ਰੀਤ ਸਿੰਘ ਉਪਲ ਸਰਪੰਚ, ਨਾਨਕ ਸਿੰਘ ਪ੍ਰਧਾਨ, ਐਡਵਿਨ ਪਾਲ ਮਸੀਹੀ ਆਗੂ ਸਮੇਤ ਪੰਚ ਸਰਪੰਚ ਮੌਜੂਦ ਸਨ।

Check Also

ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …

Leave a Reply