ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ- ਦੀਪ ਦਵਿੰਦਰ) – ਪੰਜਾਬ ਸੰਗੀਤ ਨਾਟਕ ਅਕਾਦਮੀ ਵਲੋਂ ਵਿਰਸਾ ਵਿਹਾਰ ਦੇ ਸਹਿਯੋਗ ਨਾਲ ਪ੍ਰਸਿੱਧ ਨਾਟਕਕਾਰ ਡਾ.
ਆਤਮਜੀਤ ਦੇ ਨਵੇਂ ਨਾਟਕ ‘‘ਗੁਆਚੀ ਨਦੀ ਦਾ ਗੀਤ’ ਪ੍ਰਸਿੱਧ ਨੋਟੰਕੀ ਕਲਾਕਾਰ ਗੁਲਾਬ ਬਾਈ ਦੇ ਜੀਵਨ ਤੇ ਅਧਾਰਿਤ ਨਾਟਕ ਦਾ ਨਾਟਕੀ ਪਾਠ ਦਾ ਆਯੋਜਨ ਵਿਰਸਾ ਵਿਹਾਰ ਦੇ ਸ੍ਰ. ਨਾਨਕ ਸਿੰਘ ਨਾਵਲਿਸਟ ਸੈਮੀਨਾਰ ਹਾਲ ’ਚ ਮਿਤੀ 18 ਮਈ ਨੂੰ ਸ਼ਾਮ 4.00 ਵਜੇ ਕਰਵਾਇਆ ਜਾ ਰਿਹਾ ਹੈ।ਵਿਰਸਾ ਵਿਹਾਰ ਦੇ ਪ੍ਰਧਾਨ ਅਤੇ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਨੇ ਸਮੂਹ ਰੰਗਕਰਮੀਆਂ, ਕਲਾਕਾਰਾਂ, ਨਾਟ ਪੇ੍ਰਮੀਆਂ ਅਤੇ ਦਰਸ਼ਕਾਂ ਨੂੰ ਵੀ ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਹਾਰਦਿਕ ਸੱਦਾ ਦਿਤਾ ਹੈ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media