Tuesday, July 7, 2026

ਚੋਣਾਂ `ਚ ਗਰਮਾਇਆ ਅਵਾਰਾਂ ਪਸ਼ੂਆਂ ਦਾ ਮੁੱਦਾ

ਭੀਖੀ, 17 ਮਈ (ਪੰਜਾਬ ਪੋਸਟ- ਕਮਲ ਕਾਂਤ) – ਸਥਾਨਕ ਅਨਾਜ ਮੰਡੀ `ਚ ਆਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਲੈ ਕੇ ਕਸਬੇ ਦੇ ਕਿਸਾਨਾਂ ਦੇ ਹੋਏ ਇਕੱਠ ਵਿੱਚ Animals Cowਅਵਾਰਾ ਪਸ਼ੂਆਂ ਤੋਂ ਪੀੜਤ ਕਿਸਾਨਾਂ ਨੇ ਕਿਹਾ ਹੈ ਕਿ ਇਹ ਪਸ਼ੂ ਉਨ੍ਹਾਂ ਦੀਆਂ ਫ਼ਸਲਾਂ ਦਾ ਉਜਾੜਾ ਕਰਦੇ ਹਨ, ਪਰ ਕੋਈ ਵੀ ਸਰਕਾਰ ਇਸ ਮਸਲੇ ਦੇ ਹੱਲ ਲਈ ਗੰਭੀਰ ਨਹੀਂ ਹੈ।ਉਨ੍ਹਾਂ ਕਿਹਾ ਕਿ ਉਹ ਚੋਣਾਂ `ਚ ਉਹ ਉਸ ਪਾਰਟੀ ਦਾ ਸਾਥ ਦੇਣਗੇ, ਜੋ ਇਨ੍ਹਾਂ ਪਸ਼ੂਆਂ ਦਾ ਕੋਈ ਠੋਸ ਹੱਲ ਕਰੇਗੀ।ਜਿਲ੍ਹਾ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਐਡਵੋਕੇਟ ਗੁਰਪ੍ਰੀਤ ਸਿੰਘ ਵਿੱਕੀ ਨੇ ਕਿਹਾ ਕਿ ਉਹ ਆਵਾਰਾ ਪਸ਼ੂਆਂ ਦੀ ਸਮੱਸਿਆ ਦੇ ਹੱਲ ਲਈ ਉਹ ਵਿਸ਼ੇਸ਼ ਉਪਰਾਲੇ ਕਰਨਗੇ।ਇਸ ਤੋਂ ਬਾਅਦ ਗੁਰਪ੍ਰੀਤ ਵਿੱਕੀ, ਨਗਰ ਪੰਚਾਇਤ ਪ੍ਰਧਾਨ ਵਿਨੋਦ ਕੁਮਾਰ ਤੇ ਬਾਵਾ ਹਰਬੰਸ ਦਾਸ ਦੀ ਅਗਵਾਈ `ਚ ਕਿਸਾਨਾਂ ਦਾ ਵਫ਼ਦ ਡਿਪਟੀ ਕਮਿਸ਼ਨਰ ਮਾਨਸਾ ਨੂੰ ਮਿਲਿਆ।ਕਿਸਾਨਾਂ ਮੁਤਾਬਿਕ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਚੋਣ ਜ਼ਾਬਤੇ ਤੋਂ ਬਾਅਦ ਇਨ੍ਹਾਂ ਆਵਾਰਾ ਪਸ਼ੂਆਂ ਨੂੰ ਜੋਗੀਪੀਰ ਜਿੱਥੇ 5 ਏਕੜ ਜ਼ਮੀਨ ਸੰਵਾਰੀ ਜਾ ਰਹੀ ਹੈ ਤਬਦੀਲ ਕਰ ਦਿੱਤਾ ਜਾਵੇਗਾ।ਇਨ੍ਹਾਂ ਦੀ ਸਾਂਭ ਸੰਭਾਲ ਦਾ ਜਿੰਮਾ ਪ੍ਰਸ਼ਾਸ਼ਨ ਦਾ ਹੋਵੇਗਾ।ਇਸ ਸਮੇਂ ਸਮੱਸਿਆ ਨਾਲ ਨਜਿੱਠਣ ਲਈ 15 ਮੈਂਬਰੀ ਕਮੇਟੀ ਦਾ ਗਠਨ ਵੀ ਕੀਤਾ ਗਿਆ।

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …

Leave a Reply