Saturday, June 27, 2026

ਰਾਸ਼ਟਰਵਾਦੀ ਸ਼ਿਵ ਸੈਨਾ ਪੰਜਾਬ ਵਲੋਂ ਗੁਰਜੀਤ ਸਿੰਘ ਔਜਲਾ ਦੀ ਹਮਾਇਤ ਦਾ ਐਲਾਨ

ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ) –  ਕਾਂਗਰਸ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਤਕੜਾ ਹੁੰਗਾਰਾ ਮਿਲਿਆ

ACD Systems Digital Imaging

ਜਦ ਰਾਸ਼ਟਰਵਾਦੀ ਸ਼ਿਵ ਸੈਨਾ ਪੰਜਾਬ ਵਲੋਂ ਉਨ੍ਹਾਂ ਦੇ ਸਮਰਥਨ ਦਾ ਐਲਾਣ ਕੀਤਾ ਗਿਆ।
      ਇਸ ਸੰਬੰਧੀ ਰਾਸ਼ਟਰਵਾਦੀ ਸ਼ਿਵ ਸੈਨਾ ਪੰਜਾਬ ਦੇ ਸੂਬਾ ਪ੍ਰਧਾਨ ਸਚਿਨ ਬਹਿਲ ਦੀ ਅਗਵਾਈ ਹੇਠ ਸੈਨਾ ਦੇ ਸੂਬਾਈ ਆਗੂਆਂ ਵਲੋਂ ਕਾਂਗਰਸੀ ਆਗੂ ਸੁਨੀਲ ਸ਼ਰਮਾ, ਨੌਜੁਆਨ ਆਗੂ ਕਬੀਰ ਸ਼ਰਮਾ ਦੀ ਦੇਖ ਰੇਖ ਹੇਠ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਨਾਲ ਉਨ੍ਹਾਂ ਦੇ ਮੁੱਖ ਚੋਣ ਦਫਤਰ ਵਿਖੇ ਵਿਸੇਸ਼ ਮੁਲਾਕਾਤ ਕਰਦਿਆਂ ਉਨ੍ਹਾਂ ਦੇ ਸਮਰਥਨ ਦਾ ਐਲਾਣ ਕੀਤਾ।ਬਹਿਲ ਨੇ ਪ੍ਰੈਸ ਨਾਲ ਗਲਬਾਤ ਕਰਦਿਆਂ ਕਿਹਾ ਕਿ ਔਜਲਾ ਨੇ ਮੈਂਬਰ ਪਾਰਲੀਮੈਂਟ ਬਣ ਕੇ ਸੰਸਦ ਵਿੱਚ ਅੰਮ੍ਰਿਤਸਰ ਦੀ ਅਵਾਜ ਬਣਦਿਆਂ ਸੂਬੇ ਦੇ ਮਸਲਿਆਂ ਨੂੰ ਪ੍ਰਮੁੱਖਤਾ ਨਾਲ ਉਠਾਇਆ ਤੇ ਉਨ੍ਹਾਂ ਦੇ ਹੱਲ ਲਈ ਪੈਰਵਾਈ ਵੀ ਕੀਤੀ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਰਾਸ਼ਟਰਵਾਦੀ ਸ਼ਿਵ ਸੈਨਾ ਵਲੋਂ ਸ. ਔਜਲਾ ਨੂੰ ਸਮਰਥਨ ਦਾ ਐਲਾਣ ਕੀਤਾ ਗਿਆ ਹੈ।ਉਨ੍ਹਾਂ ਦਾਅਵਾ ਕੀਤਾ ਕਿ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਵੱਡੀ ਲੀਡ ਨਾਲ ਜੇਤੂ ਰਹਿਣਗੇ।
             ਇਸ ਮੌਕੇ ਸੂਰਜ ਗੁਸਾਈਂ, ਸਨੀ ਸਚਦੇਵਾ, ਰਕੇਸ਼ ਕੁਮਾਰ ਟੱਫੀ, ਕਰਨ ਗੁਸਾਈਂ, ਸੋਨੂੰ ਭਲਵਾਨ, ਮੁਨੀਸ਼ ਕੁਮਾਰ, ਰੋਹਿਤ ਅਰੋੜਾ ਸਮੇਤ ਵੱਡੀ ਗਿਣਤੀ ਵਿੱਚ ਪੁੱਜੇ ਸ਼ਿਵ ਸੈਨਾ ਆਗੂਆਂ ਤੇ ਵਰਕਰਾਂ ਵਲੋਂ ਸ. ਔਜਲਾ ਦੇ ਹੱਕ ‘ਚ ਚੋਣ ਮੈਦਾਨ ਵਿੱਚ ਡਟਣ ਦਾ ਐਲਾਣ ਕੀਤਾ।

Check Also

ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …

Leave a Reply