Tuesday, November 24, 2026

ਸ਼੍ਰੋਮਣੀ ਕਮੇਟੀ ਨੇ ਹਮੇਸ਼ਾਂ ਹੀ ਧਰਮੀ ਫ਼ੌਜੀਆਂ ਦੀ ਬਾਂਹ ਫੜ੍ਹੀ

ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ SGPC Logoਦੌਰਾਨ ਬੈਰਕਾਂ ਛੱਡਣ ਵਾਲੇ ਧਰਮੀ ਫ਼ੌਜੀਆਂ ਨਾਲ ਗੱਲਬਾਤ ਮਗਰੋਂ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹਮੇਸ਼ਾ ਹੀ ਧਰਮੀ ਫ਼ੌਜੀਆਂ ਨੂੰ ਬਣਦਾ ਮਾਣ ਦਿੰਦੀ ਰਹੀ ਹੈ ਅਤੇ ਅੱਗੋਂ ਵੀ ਵਚਨਬੱਧ ਹੈ।ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਮਨਜੀਤ ਸਿੰਘ ਬਾਠ ਤੇ ਬਲਵਿੰਦਰ ਸਿੰਘ ਜੌੜਾਸਿੰਘਾ ਨੇ ਇਕ ਸਾਂਝੇ ਬਿਆਨ ਰਾਹੀਂ ਆਖਿਆ ਕਿ ਬੀਤੇ ਸਮੇਂ ਦੌਰਾਨ ਧਰਮੀ ਫ਼ੌਜੀਆਂ ਨੂੰ ਕਮੇਟੀ ਵੱਲੋਂ 8 ਕਰੋੜ 50 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ।ਇਸ ਤੋਂ ਇਲਾਵਾ ਧਰਮੀ ਫ਼ੋਜੀਆਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਸ਼੍ਰੋਮਣੀ ਕਮੇਟੀ ਵਿਚ ਨੌਕਰੀਆਂ ਵੀ ਦਿੱਤੀਆਂ ਗਈਆਂ।ਸ਼੍ਰੋਮਣੀ ਕਮੇਟੀ ਅਧਿਕਾਰੀਆਂ ਅਨੁਸਾਰ ਧਰਮੀ ਫ਼ੌਜੀਆਂ ਦੇ ਜਿਹੜੇ ਕੁੱਝ ਕੁ ਮਾਮਲੇ ਲੰਬਿਤ ਚੱਲ ਰਹੇ ਹਨ, ਉਨ੍ਹਾਂ ਸਬੰਧੀ ਵੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨਾਲ ਵਿਚਾਰ-ਵਟਾਂਦਰੇ ਮਗਰੋਂ ਸਹਿਮਤੀ ਬਣਾ ਲਈ ਜਾਵੇਗੀ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਧਰਮੀ ਫ਼ੌਜੀਆਂ ਦੀ ਸਹਾਇਤਾ ਲਈ ਹਮੇਸ਼ਾਂ ਵਚਨਬਧ ਰਹੀ ਹੈ। 

Check Also

ਮਨੁੱਖਤਾ ਦੇ ਰਹਿਬਰ-ਸ੍ਰੀ ਗੁਰੂ ਨਾਨਕ ਦੇਵ ਜੀ

              ਸਮੁੱਚੇ ਸੰਸਾਰ ਦੇ ਸਰਬ ਸਾਂਝੇ ਰਹਿਬਰ ਸ੍ਰੀ ਗੁਰੂ …

Leave a Reply