Wednesday, March 4, 2026

‘ਨਿਰੰਕਾਰੀ’ ਸ਼ਬਦ ਕਾਪੀ ਰਾਈਟ ਕਰਵਾਉਣ ਦਾ ਕਿਸੇ ਨੂੰ ਕੋਈ ਹੱਕ ਨਹੀਂ – ਲੌਂਗੋਵਾਲ

ਕਾਨੂੰਨੀ ਮਾਹਿਰਾਂ ਦੀ ਰਾਏ ਅਨੁਸਾਰ ਸ਼੍ਰੋਮਣੀ ਕਮੇਟੀ ਕਰੇਗੀ ਕਾਰਵਾਈ
ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਨਿਰੰਕਾਰੀ ਮਿਸ਼ਨ ਦਿੱਲੀ ਵੱਲੋਂ ‘ਨਿਰੰਕਾਰੀ’ ਸ਼ਬਦ ਦਾ ਕਾਪੀ ਰਾਈਟ ਲੈਣ ਸਬੰਧੀ ਕੀਤੀ ਜਾ ਰਹੀ Gobind-Singh-Longowal-300x283ਕਾਰਵਾਈ ਦਾ ਸ਼੍ਰੋਮਣੀ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਮੀਡੀਆ ਰਾਹੀਂ ਇਹ ਮਾਮਲਾ ਸਾਹਮਣੇ ਆਉਣ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਨਿਰੰਕਾਰੀ ਮਿਸ਼ਨ ਦੀ ਇਸ ਘਟੀਆ ਹਰਕਤ ਨੂੰ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਕਰਾਰ ਦਿੰਦਿਆਂ ਆਖਿਆ ਕਿ ਇਹ ਕਿਸੇ ਵੀ ਤਰ੍ਹਾਂ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਕਿ ਕੋਈ ਨਿੱਜੀ ਤੌਰ ’ਤੇ ਪਾਵਨ ਗੁਰਬਾਣੀ ਦੇ ਕਿਸੇ ਸ਼ਬਦ ਦਾ ਕਾਪੀ ਰਾਈਟ ਲਵੇ।ਉਨ੍ਹਾਂ ਕਿਹਾ ਕਿ ਅਜਿਹਾ ਹਰਗਿਜ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਇਸ ਬਾਰੇ ਕਾਨੂੰਨੀ ਮਾਹਿਰਾਂ ਦੀ ਰਾਏ ਨਾਲ ਅਗਲੀ ਕਾਰਵਾਈ ਕੀਤੀ ਜਾਵੇਗੀ।ਲੌਂਗੋਵਾਲ ਨੇ ਆਖਿਆ ਕਿ ਗੁਰਬਾਣੀ ਦਾ ਇਕ-ਇਕ ਸ਼ਬਦ ਸਿੱਖ ਸੰਗਤਾਂ ਦੇ ਨਾਲ-ਨਾਲ ਸਮੁੱਚੇ ਵਿਸ਼ਵ ਵਿਚ ਵੱਸਦੇ ਗੁਰੂ ਨਾਨਕ ਨਾਮ ਲੇਵਾ ਲਈ ਇਲਾਹੀ ਹੈ ਅਤੇ ਕੁੱਝ ਲੋਕ ਜਾਣ-ਬੁੱਝ ਕੇ ਸਿੱਖਾਂ ਦੀ ਭਾਵਨਾਵਾਂ ਨਾਲ ਖੇਡਣ ਦਾ ਯਤਨ ਕਰ ਰਹੇ ਹਨ।ਉਨ੍ਹਾਂ ਆਖਿਆ ਕਿ ਸ਼ਬਦ-ਗੁਰੂ ਨੂੰ ਮੰਨਣ ਵਾਲੀਆਂ ਸੰਗਤਾਂ ਇਹ ਕਦੀ ਵੀ ਬਰਦਾਸ਼ਤ ਨਹੀਂ ਕਰ ਸਕਦੀਆਂ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਵੀ ਆਖਿਆ ਕਿ ਜੋ ਲੋਕ ਅਜਿਹੀਆਂ ਕੋਝੀਆਂ ਹਰਕਤਾਂ ਕਰਕੇ ਮਾਨਵਤਾਂ ਵਿਚ ਵੰਡੀਆਂ ਪਾ ਰਹੇ ਹਨ, ਉਨ੍ਹਾਂ ਤੋਂ ਸੰਗਤ ਨੂੰ ਵੀ ਸੁਚੇਤ ਹੋਣ ਦੀ ਲੋੜ ਹੈ।

Check Also

ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …

Leave a Reply