Wednesday, August 26, 2026

ਖਾਲਸਾ ਕਾਲਜ ਮੈਨੇਜ਼ਮੈਂਟ ਨੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਤੀਜ਼ੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦਾ PUNJ1805201910ਪ੍ਰਕਾਸ਼ ਪੁਰਬ ਖਾਲਸਾ ਕਾਲਜ ਕੈਂਪਸ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਸਹਿਤ ਮਨਾਇਆ ਗਿਆ।ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਸ਼ਬਦ ਕੀਰਤਨ ਦੁਆਰਾ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ।ਉਪਰੰਤ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਅਤੇ ਸਿੱਖ ਇਤਿਹਾਸ ਤੇ ਖੋਜ ਵਿਭਾਗ ਦੇ ਸਾਬਕਾ ਮੁਖੀ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੀਵਨ ਫ਼ਲਸਫ਼ੇ ਬਾਰੇ ਆਈ ਹੋਈ ਸੰਗਤ ਨੂੰ ਵਿਸਥਾਰ ਪੂਰਵਕ ਚਾਨਣਾ ਪਾਇਆ।
     ਕੌਂਸਲ ਦੇ ਜੁਆਇੰਟ ਸਕੱਤਰ ਸਰਦੂਲ ਸਿੰਘ ਮੰਨਨ ਨੇ ਆਈ ਹੋਈ ਸਮੂਹ ਸੰਗਤ ਤੇ ਦੇਸ਼-ਵਿਦੇਸ਼ ’ਚ ਵੱਸਦੇ ਲੋਕਾਂ ਨੂੰ ਪਵਿੱਤਰ ਦਿਹਾੜੇ ’ਤੇ ਵਧਾਈ ਦਿੰਦੇ ਹੋਏ ਕਿਹਾ ਕਿ ਗੁਰੂ ਜੀ ਨੇ ਸਾਨੂੰ ਸ਼ਾਂਤੀ ਅਤੇ ਸੇਵਾ ਦਾ ਸੰਦੇਸ਼ ਦਿੱਤਾ, ਜਿਸ ਨੂੰ ਧਾਰਨ ਕਰਕੇ ਅਸੀ ਆਪਣੇ ਜੀਵਨ ਨੂੰ ਸਹੀ ਢੰਗ ਨਾਲ ਬਤੀਤ ਕਰ ਸਕਦੇ ਹਾਂ।ਉਨ੍ਹਾਂ ਕਿਹਾ ਕਿ ਹਰੇਕ ਇਨਸਾਨ ਨੂੰ ਗੁਰੂ ਮਹਾਰਾਜ ਵੱਲੋਂ ਵਿਖਾਏ ਮਾਰਗ ’ਤੇ ਚਲਦਿਆਂ ਸਰਬੱਤ ਦੇ ਭਲੇ ਦੇ ਲਈ ਕਾਰਜ ਕਰਨਾ ਚਾਹੀਦਾ ਹੈ।ਮੰਨਨ ਨੇ ਡਾ. ਗੋਗੋਆਣੀ ਨਾਲ ਮਿਲ ਕੇ ਸ਼ਬਦ ਗਾਇਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ।ਉਪਰੰਤ ਚਾਹ-ਪਕੌੜਿਆਂ ਦਾ ਲੰਗਰ ਵੀ ਵਰਤਾਇਆ ਗਿਆ।
     ਇਸ ਮੌਕੇ ਗਵਰਨਿੰਗ ਕੌਂਸਲ ਦੇ ਮੈਂਬਰ ਗੁਰਮੀਤ ਸਿੰਘ ਭੱਟੀ, ਗੁਰਮਹਿੰਦਰ ਸਿੰਘ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਏ.ਐਸ ਗਿੱਲ, ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਪ੍ਰਿੰਸੀਪਲ ਡਾ. ਆਰ.ਕੇ ਧਵਨ, ਕੌਂਸਲ ਦੇ ਅੰਡਰ ਸੈਕਟਰੀ ਡੀ.ਐਸ ਰਟੌਲ  ਕਾਲਜ ਅਧਿਆਪਕ, ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।
 

Check Also

BBK DAV College for Women bags top University Position in Gndu Exams

Amritsar,  August 25 (Punjab Post Bureau) – BBK DAV College for Women has once again …

Leave a Reply