ਧੂਰੀ, 18 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਸੀਨੀਅਰ ਅਕਾਲੀ ਆਗੂ ਵਿਕੀ ਪਰੋਚਾ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੇ ਐਸ.ਸੀ ਵਿੰਗ ਦਾ ਸੀਨੀਅਰ ਸੂਬਾ
ਮੀਤ ਪ੍ਰਧਾਨ ਨਿਯੁੱਕਤ ਕੀਤੇ ਜਾਣ ਉਪਰੰਤ ਸਾਬਕਾ ਵਿਤ ਮੰਤਰੀ ਪੰਜਾਬ ਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਵਲੋਂ ਵਿਕੀ ਪਰੋਚਾ ਨੂੰ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ।ਢੀਂਡਸਾ ਨੇ ਕਿਹਾ ਕਿ ਪਾਰਟੀ ਵਲੋਂ ਮੁੱਢ ਤੋਂ ਹੀ ਮਿਹਨਤੀ ਵਰਕਰਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਂਦਾ ਹੈ।ਵਿਕੀ ਪਰੋਚਾ ਨੇ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ।
Check Also
ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ
ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …
Punjab Post Daily Online Newspaper & Print Media