Thursday, March 5, 2026

ਜਿਲ੍ਹਾ ਚੋਣ ਅਫਸਰ ਰਾਮਵੀਰ ਨੇ ਮਾਡਲ ਬੂਥ ਦਾ ਕੀਤਾ ਦੌਰਾ

ਪਠਾਨਕੋਟ, 19 ਮਈ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਚੋਣਾਂ-2019 ਦੇ ਪੋਲਿੰਗ ਦੇ ਦਿਨ ਰਾਮਵੀਰ ਆਈ.ਏ.ਐਸ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ PUNJ1905201912ਅਫਸਰ ਪਠਾਨਕੋਟ ਨਰੋਟ ਮਹਿਰਾ ਵਿਖੇ ਬਣਾਏ ਗਏ ਮਾਡਲ ਬੂਥ `ਤੇ ਵਿਸ਼ੇਸ ਤੋਰ `ਤੇ ਪਹੁੰਚੇ।ਉਨ੍ਹਾਂ ਨਾਲ ਵੀ.ਐਸ ਸੋਨੀ ਐਸ.ਐਸ.ਪੀ ਪਠਾਨਕੋਟ, ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸਹਾਇਕ ਰਿਟਰਨਿੰਗ ਅਫਸਰ, ਅਸੈਂਬਲੀ ਸੈਗਮੈਂਟ 002-ਭੋਆ (ਅ.ਜ), ਰਾਮ ਲੁਭਾਇਆ ਨੋਡਲ ਅਫਸਰ ਫਾਰ ਐਮ.ਸੀ.ਐਮ.ਸੀ-ਕਮ-ਸਹਾਇਕ ਲੋਕ ਸੰਪਰਕ ਅਫਸਰ ਪਠਾਨਕੋਟ ਅਤੇ ਹੋਰ ਅਧਿਕਾਰੀ ਵੀ ਮੋਜੂਦ ਸਨ।
              ਰਾਮਵੀਰ, ਆਈ.ਏ.ਐਸ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਪਠਾਨਕੋਟ ਨੇ ਦੱਸਿਆ ਕਿ ਅਸੈਂਬਲੀ ਸੈਗਮੈਂਟ 002-ਭੋਆ (ਅ.ਜ.) ਦੇ ਪਿੰਡ ਨਰੋਟ ਮਹਿਰਾ ਵਿਖੇ ਮਾਡਲ ਬੂੱਥ ਬਣਾਇਆ ਗਿਆ ਹੈ ਜਿਸ ਨੂੰ ਮਾਡਲ ਪਿੰਕ ਬੂਥ ਦਾ ਨਾਮ ਦਿੱਤਾ ਗਿਆ ਹੈ।ਉਨ੍ਹਾਂ ਨੇ ਵੱਖ ਵੱਖ ਪੋਲਿੰਗ ਪਾਰਟੀਆਂ ਦੇ ਏਜੰਟਾਂ, ਵੋਟ ਪਾਉਣ ਆਏ ਵੋਟਰਾਂ ਨਾਲ ਗੱਲਬਾਤ ਕੀਤੀ ਅਤੇ ਅਧਿਕਾਰੀਆਂ ਤੋਂ ਜਾਣਕਾਰੀ ਪ੍ਰਾਪਤ ਕੀਤੀ।ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਨੇ ਚੋਣ ਅਮਲੇ ਵਿੱਚ ਲੱਗੇ ਸਰਕਾਰੀ ਕਰਮਚਾਰੀਆਂ ਲਈ 20 ਮਈ ਦੀ ਛੁੱਟੀ ਦਾ ਐਲਾਨ ਕੀਤਾ ਹੈ।

Check Also

ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …

Leave a Reply