ਪਠਾਨਕੋਟ, 19 ਮਈ (ਪੰਜਾਬ ਪੋਸਟ ਬਿਊਰੋ) – ਪਠਾਨਕੋਟ, 19 ਮਈ (ਪੰਜਾਬ ਪੋਸਟ ਬਿਊਰੋ) – ਇਸ ਤੋਂ ਇਲਾਵਾ ਅਸੈਂਬਲੀ ਸੈਗਮੈਂਟ 001-ਸੁਜਾਨਪੁਰ ਦੇ ਪਿੰਡ
ਕਾਲਾ ਚੱਕ ਵਿਖੇ ਸਵੀਪ ਵੱਲੋਂ ਮਾਡਲ ਬੂੱਥ ਬਣਾਇਆ ਗਿਆ।ਨਰੇਸ਼ ਮਹਾਜਨ ਜਿਲ੍ਹਾ ਨੋਡਲ ਅਫਸਰ ਸਵੀਪ ਪਠਾਨਕੋਟ ਨੇ ਦੱਸਿਆ ਕਿ ਪੋਲਿੰਗ ਬੁੱਥ ਨੂੰ ਪਿੰਕ ਲੁੱਕ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਬੁੱਥ ਤੇ ਲਗਾਇਆ ਸੈਲਫੀ ਪਵਾਇੰਟ ਵੀ ਵੋਟਰ ਲਈ ਖਿੱਚ ਦਾ ਕੇਂਦਰ ਬਣਿਆ ਰਿਹਾ।ਉਨ੍ਹਾਂ ਰਾਮਵੀਰ ਆਈ.ਏ.ਐਸ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਪਠਾਨਕੋਟ ਵੱਲੋਂ ਦਿੱਤੇ ਗਏ ਸਰਟੀਫਿਕੇਟ ਵੀ ਉਨ੍ਹਾਂ ਵੋਟਰਾਂ ਨੂੰ ਦਿੱਤੇ ਜੋ ਪਹਿਲੀ ਵਾਰ ਵੋਟ ਪਾਉਣ ਆਏ ਸਨ ਅਤੇ ਦਿਵਿਆਂਗ ਵੋਟਰਾਂ ਨੂੰ ਵੀ ਸਰਟੀਫਿਕੇਟ ਦੇ ਕੇ ਸਨਮਾਨਤ ਕੀਤਾ ਗਿਆ।ਇਸ ਪੋਲਿੰਗ ਬੁੱਥ ਨੂੰ ਪਿੰਕ ਰੰਗ ਦੇ ਪਰਦਿਆਂ, ਸ਼ਮਿਆਨਾ ਅਤੇ ਪਿੰਕ ਕਲਰ ਦੇ ਬੈਲੂਨ ਵੀ ਲਗਾ ਕੇ ਸਜਾਇਆ ਗਿਆ ਸੀ ।
Check Also
ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …
Punjab Post Daily Online Newspaper & Print Media