Monday, December 23, 2024

23 ਮਈ ਨੂੰ ਗਿਣਤੀ ਲਈ ਅੰਮ੍ਰਿਤਸਰ ਲੋਕ ਸਭਾ ਹਲਕੇ `ਚ ਬਣਾਏ ਗਏ 9 ਕੇਂਦਰ

ਈ.ਵੀ.ਐਮ ਸਟਰਾਂਗ ਰੂਮਾਂ ਵਿੱਚ ਸਖਤ ਸੁਰੱਖਿਆ ਪਹਿਰੇ ਹੇਠ- ਜਿਲ੍ਹਾ ਚੋਣ ਅਧਿਕਾਰੀ
ਅੰਮ੍ਰਿਤਸਰ, 20 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – 19 ਮਈ ਨੂੰ ਹੋਈਆਂ ਲੋਕ ਸਭਾ ਦੀਆਂ ਚੋਣਾਂ ਦੀ ਗਿਣਤੀ 23 ਮਈ ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ, ਵੋਟਾਂ Votes1ਦੀ ਗਿਣਤੀ ਲਈ 9 ਗਿਣਤੀ ਕੇਂਦਰ ਬਣਾਏ ਗਏ ਹਨ।
      ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜਿਲ੍ਹਾ ਚੋਣ ਅਧਿਕਾਰੀ ਸ਼ਿਵਦੁਲਾਰ ਸਿੰਘ ਢਿਲੋਂ ਨੇ ਦੱਸਿਆ ਕਿ  ਇਨ੍ਹਾਂ ਗਿਣਤੀ ਕੇਂਦਰਾਂ ਦੇ ਆਲੇ ਦੁਆਲੇ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।ਉਨ੍ਹਾਂ ਦੱਸਿਆ ਕਿ ਅਜਨਾਲਾ ਵਿਧਾਨ ਸਭਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਲਈ ਵਰਕਸ਼ਾਪ ਬਲਾਕ 36 ਹਾਲ ਮਾਈ ਭਾਗੋ ਪੋਲਟੈਕਨੀਕਲ ਕਾਲਜ ਲੜਕੀਆਂ ਮਜੀਠਾ ਰੋਡ ਵਿਖੇ, ਰਾਜਾਸਾਂਸੀ ਵਿਧਾਨ ਸਭਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਬੇਸਮੈਂਟ ਖਾਲਸਾ ਲਾਅ ਕਾਲਜ ਰਾਮ ਤੀਰਥ ਰੋਡ, ਮਜੀਠਾ ਵਿਧਾਨ ਸਭਾ ਹਲਕੇ ਦੀ ਗਿਣਤੀ ਮਲਟੀਪਰਪਜ਼ ਹਾਲ ਦੂਜੀ ਮੰਜ਼ਿਲ ਮਾਈ ਭਾਗੋ ਪੋਲਟੈਕਨੀਕਲ ਕਾਲਜ ਲੜਕੀਆਂ ਮਜੀਠਾ ਰੋਡ, ਅੰਮਿ੍ਰਤਸਰ ਉਤਰੀ ਹਲਕੇ ਦੀਆਂ ਵੋਟਾਂ ਦੀ ਗਿਣਤੀ ਡਰਾਫਟਿੰਗ ਵਰਕਸ਼ਾਪ ਸਰਕਾਰੀ ਇੰਸਟੀਚਿਊਟ ਆਫ ਗਾਰਮੈਂਟ ਟੈਕਨਾਲੋਜੀ ਅੰਦਰਵਾਰ ਮਾਈ ਭਾਗੋ ਪੋਲਟੈਕਨੀਕਲ ਕਾਲਜ ਲੜਕੀਆਂ ਮਜੀਠਾ ਰੋਡ ਵਿਖੇ, ਅੰਮਿ੍ਰਤਸਰ ਪੱਛਮੀ ਹਲਕੇ ਦੀਆਂ ਵੋਟਾਂ ਦੀ ਗਿਣਤੀ ਆਡੀਟੋਰੀਅਮ ਹਾਲ ਖਾਲਸਾ ਕਾਲਜ, ਅੰਮ੍ਰਿਤਸਰ ਕੇਂਦਰੀ ਹਲਕੇ ਦੀਆਂ ਵੋਟਾਂ ਦੀ ਗਿਣਤੀ ਸਰਕਾਰੀ ਇੰਡਸਟਰੀਅਲ ਟ੍ਰੇਨਿੰਗ ਇੰਸਟੀਚਿਊਟ ਡੀ ਬਲਾਕ ਰਣਜੀਤ ਐਵੀਨਿਊ, ਅੰਮ੍ਰਿਤਸਰ ਪੂਰਬੀ ਹਲਕੇ ਦੀਆ ਵੋਟਾਂ ਦੀ ਗਿਣਤੀ ਆਡੀਟੋਰੀਅਮ ਹਾਲ ਖਾਲਸਾ ਕਾਲਜ ਇਸਤਰੀਆਂ, ਅੰਮਿ੍ਰਤਸਰ ਦੱਖਣੀ ਹਲਕੇ ਦੀਆਂ ਵੋਟਾਂ ਦੀ ਗਿਣਤੀ ਖਾਲਸਾ ਕਾਲਜ ਫਾਰ ਫਾਰਮੇਸੀ ਅਤੇ ਵਿਧਾਨ ਸਭਾ ਹਲਕਾ ਅਟਾਰੀ ਦੀਆਂ ਵੋਟਾਂ ਦੀ ਗਿਣਤੀ ਮੇਨ ਹਾਲ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਹੋਵੇਗੀ।
     ਢਿਲੋ ਨੇ ਦੱਸਿਆ ਕਿ ਈ.ਵੀ.ਐਮ ਮਸ਼ੀਨਾਂ ਨੂੰ ਸਖਤ ਪਹਿਰੇ ਹੇਠ ਸਟਰਾਂਗ ਰੂਮਾਂ ਵਿੱਚ ਰੱਖਿਆ ਗਿਆ ਅਤੇ ਇਸ ਦੇ ਆਲੇ ਦੁਆਲੇ ਸੀ.ਸੀ.ਟੀ.ਵੀ ਕੈਮਰੇ ਵੀ ਲਗਾਏ ਗਏ ਹਨ।ਉਨ੍ਹਾਂ ਦੱਸਿਆ ਕਿ ਸਟਰਾਂਗ ਰੂਮਾਂ ਦੇ ਬਾਹਰ ਵੱਖ ਵੱਖ ਰਾਜਨੀਤਕ ਦਲਾਂ ਦੇ ਨੁਮਾਇੰਦੇ ਵੀ ਆਪਣੀ ਇੱਛਾ ਦੇ ਅਨੁਸਾਰ ਸਟਰਾਂਗ ਰੂਮ ਦੀ ਰਖਵਾਲੀ ਕਰ ਸਕਦੇ ਹਨ।  ਉਨ੍ਹਾਂ ਦੱਸਿਆ ਕਿ ਸਟਰਾਂਗ ਰੂਮਾਂ ਦੇ ਬਾਹਰ ਸਬੰਧਤ ਏ.ਆਰ.ਓਜ਼ ਵੀ ਲਗਾਤਾਰ ਨਜਰ ਰੱਖ ਰਹੇ ਹਨ ਅਤੇ ਜਦੋਂ ਵੀ ਉਨ੍ਹਾਂ ਵੱਲੋਂ ਸਟਰਾਂਗ ਰੂਮ ਦੇ ਤਾਲੇ ਚੈਕ ਕੀਤੇ ਜਾਂਦੇ ਹਨ ਤਾਂ ਉਹ ਉਕਤ ਰਜਿਸਟਰ ਵਿੱਚ ਆਪਣਾ ਇੰਦਰਾਜ ਕਰਦੇ ਹਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply