ਪਠਾਨਕੋਟ, 21 ਮਈ (ਪੰਜਾਬ ਪੋਸਟ ਬਿਊਰੋ) – ਅੱਤਵਾਦ ਵਿਰੋਧੀ ਦਿਵਸ ਦੇ ਸਬੰਧ ਵਿਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ)
ਰਾਜੀਵ ਕੁਮਾਰ ਵਰਮਾ ਦੀ ਅਗਵਾਈ ਹੇਠ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ।ਉਨ੍ਹਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਸਮੂਹ ਸਰਕਾਰੀ ਦਫ਼ਤਰਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਿੰਸਾ ਅਤੇ ਅੱਤਵਾਦ ਦਾ ਡਟ ਕੇ ਵਿਰੋਧ ਕਰਨ ਦਾ ਪ੍ਰਣ ਦਿਵਾਇਆ।ਇਸ ਸਮੇਂ ਅਰਸਦੀਪ ਸਿੰਘ ਐਸ.ਡੀ.ਐਮ ਪਠਾਨਕੋਟ, ਪਿਰਥੀ ਸਿੰਘ ਸਹਾਇਕ ਕਮਿਸ਼ਨਰ ਸਿਕਾਇਤਾਂ, ਡਾ. ਭੁਪਿੰਦਰ ਸਿੰਘ ਐਸ.ਐਮ.ਓ ਪਠਾਨਕੋਟ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਅਤੇ ਹੋਰ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜ਼ਰ ਸਨ।
ਉਨ੍ਹਾਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਹੁੰ ਚੁਕਾਈ ਕਿ ਉਹ ਭਾਰਤ ਵਾਸੀ ਜਿਨ੍ਹਾਂ ਨੂੰ ਅਹਿੰਸਾ ਅਤੇ ਸਹਿਣਸ਼ੀਲਤਾ ਦੀਆਂ ਸ਼ਾਨਦਾਰ ਰਵਾਇਤਾਂ ਵਿੱਚ ਅਟੁੱਟ ਵਿਸ਼ਵਾਸ ਹੈ, ਆਪਣੀ ਪੂਰੀ ਸ਼ਕਤੀ ਨਾਲ ਹਿੰਸਾ ਅਤੇ ਅੱਤਵਾਦ ਦਾ ਡਟ ਕੇ ਵਿਰੋਧ ਕਰਦੇ ਹਾਂ।ਉਨ੍ਹਾਂ ਪ੍ਰਣ ਵੀ ਦਿਵਾਇਆ ਕਿ ਉਹ ਸਮੂਹ ਮਾਨਵਤਾ `ਚ ਸ਼ਾਂਤੀ ਅਤੇ ਸਮਾਜਿਕ ਸਦਭਾਵਨਾ ਨੂੰ ਪ੍ਰਫੁਲਿਤ ਕਰਨਗੇ ਅਤੇ ਸਮੁੱਚੇ ਮਨੁੱਖੀ ਭਾਈਚਾਰੇ ਨੂੰ ਇੱਕ ਸਮਾਨ ਸਮਝਣਗੇ।ਉਨ੍ਹਾਂ ਇਹ ਪ੍ਰਣ ਵੀ ਦਿਵਾਇਆ ਕਿ ਉਹ ਅਜਿਹੀਆਂ ਢਾਹੂ ਤਾਕਤਾਂ ਵਿਰੁੱਧ ਲੜਣਗੇ ਜਿਨ੍ਹਾਂ ਤੋਂ ਮਨੁੱਖੀ ਜਾਨਾਂ ਅਤੇ ਕਦਰਾਂ ਕੀਮਤਾਂ ਨੂੰ ਖ਼ਤਰਾ ਹੋਵੇ।
ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਕੁਮਾਰ ਵਰਮਾ ਨੇ ਅੱਤਵਾਦ ਅਤੇ ਹਿੰਸਾ ਵਿਰੁੱਧ ਪ੍ਰਣ ਦਿਵਾਉਣ ਬਾਅਦ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਸਰਕਾਰੀ ਦਫ਼ਤਰਾਂ ਵਿੱਚ ਆਪਣੇ ਕੰਮਾਂ-ਕਾਰਾਂ ਲਈ ਆਉਣ ਵਾਲੇ ਅੱਤਵਾਦ ਪੀੜਤਾਂ ਜਾਂ ਉਨ੍ਹਾਂ ਦੇ ਵਾਰਸਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇ ਅਤੇ ਉਨ੍ਹਾਂ ਦੀ ਗੱਲ ਧਿਆਨ ਨਾਲ ਸੁਣੀ ਜਾਵੇਗੀ।
Check Also
ਨਗਰ ਨਿਗਮ ਵੱਲੋਂ ਮਈ 2026 ਦੌਰਾਨ ਵਿਗਿਆਨਕ ਢੰਗ ਨਾਲ ਠੋਸ ਕਚਰਾ ਪ੍ਰਬੰਧਨ ਜਾਰੀ
ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਮਈ 2026 ਦੌਰਾਨ ਸ਼ਹਿਰ ਵਿੱਚ …
Punjab Post Daily Online Newspaper & Print Media