ਭੀਖੀ/ਮਾਨਸਾ, 22 ਮਈ (ਪੰਜਾਬ ਪੋਸਟ – ਕਮਲ ਕਾਂਤ) – ਅੱਤਵਾਦ ਵਿਰੋਧੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਦੇ ਦਿਸ਼ਾ ਨਿਰਦੇਸ਼ਾਂ
ਹੇਠ ਸਹੁੰ ਚੁੱਕ ਸਮਾਗਮ ਸਥਾਨਕ ਬੱਚਤ ਭਵਨ ਵਿਖੇ ਕਰਵਾਇਆ ਗਿਆ, ਜਿਸ ਵਿਚ ਜਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭਾਗ ਲਿਆ।ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਹੁੰ ਚੁਕਾਉੰਦਿਆਂ ਸਹਾਇਕ ਕਮਿਸ਼ਨਰ ਨਵਦੀਪ ਕੁਮਾਰ ਨੇ ਕਿਹਾ ਕਿ ਸਾਨੂੰ ਅਹਿੰਸਾ ਅਤੇ ਸਹਿਣਸ਼ੀਲਤਾ ਦੀਆਂ ਰਵਾਇਤਾਂ ਵਿਚ ਅਟੁੱਟ ਵਿਸ਼ਵਾਸ ਰੱਖ ਕੇ ਪੂਰੀ ਸ਼ਕਤੀ ਨਾਲ ਹਿੰਸਾ ਅਤੇ ਅੱਤਵਾਦ ਦਾ ਡਟ ਕੇ ਵਿਰੋਧ ਕਰਨਾ ਚਾਹੀਦਾ ਹੈ।
ਪ੍ਰਬੰਧਕੀ ਕੰਪਲੈਕਸ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸ਼ਾਂਤੀ ਅਤੇ ਸਮਾਜਿਕ ਸਦਭਾਵਨਾ ਨੂੰ ਪ੍ਰਫੁੱਲਿਤ ਕਰਨ, ਸਮੁੱਚੇ ਭਾਈਚਾਰੇ ਨੂੰ ਬਰਾਬਰ ਸਮਝਣ ਦਾ ਪ੍ਰਣ ਲਿਆ ਅਤੇ ਮਨੁੱਖੀ ਜਾਨਾਂ ਅਤੇ ਕਦਰਾਂ ਕੀਮਤਾਂ ਨੂੰ ਖਤਰਾ ਪੈਦਾ ਕਰਨ ਵਾਲੀਆਂ ਢਾਹੂ ਤਾਕਤਾਂ ਦਾ ਵਿਰੋਧ ਕਰਨ ਦੀ ਸਹੁੰ ਚੁੱਕੀ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …
Punjab Post Daily Online Newspaper & Print Media