Wednesday, March 4, 2026

ਸਰਕਾਰੀ ਸੀਨੀ. ਸੈਕੰ. ਸਕੂਲ ਕੋਟ ਬਾਬਾ ਦੀਪ ਸਿੰਘ ਵਿਖੇ ਵਿਦਿਆਰਥੀਆਂ ਨੂੰ ਚੁੱਕਾਈ ਅੱਤਵਾਦ ਵਿਰੋਧੀ ਸਹੁੰ

ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਦੀ ਅਗਵਾਈ ਹੇਠ ਅੱਤਵਾਦ PUNJ2205201902ਵਿਰੋਧੀ ਦਿਵਸ ਮਨਾਇਆ ਗਿਆ।ਢਿੱਲੋਂ ਨੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅੱਤਵਾਦ ਵਿਰੁੱਧ ਲੜਨ ਅਤੇ ਦੇਸ਼ ਦੀਆਂ ਫਿਰਕੂ ਤਾਕਤਾਂ ਦਾ ਸਾਥ ਨਾ ਦੇਣ ਦੀ ਸਹੁੰ ਚੁਕਾਈ। ਆਪਣੇ ਸੰਬੋਧਨ ਵਿਚ ਢਿੱਲੋਂ ਨੇ ਕਿਹਾ ਕਿ ਸਾਡਾ ਸਾਰਿਆਂ ਦਾ ਅਹਿੰਸਾ ਅਤੇ ਸਹਿਣਸ਼ੀਲਤਾ ਦੀਆਂ ਸ਼ਾਨਦਾਰ ਰਿਵਾਇਤਾਂ ਵਿਚ ਅਟੁੱਟ ਵਿਸ਼ਵਾਸ ਹੈ।ਉਨਾਂ ਕਿਹਾ ਕਿ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਪੂਰੀ ਸ਼ਕਤੀ ਨਾਲ ਫਿਰਕੂ ਤਾਕਤਾਂ ਦਾ ਵਿਰੋਧ ਕਰੀਏ।ਉਨਾਂ ਕਿਹਾ ਕਿ ਅਜਿਹੇ ਮੌਕੇ ਕੇਵਲ ਸਹੁੰ ਦੀ ਰਸਮ ਤੱਕ ਹੀ ਸੀਮਤ ਨਹੀਂ ਰਹਿਣੇ ਚਾਹੀਦੇ, ਬਲਕਿ ਇਨਾਂ ਸ਼ਬਦਾਂ ਨੂੰ ਅਮਲੀ ਰੂਪ ਦੇਣਾ ਚਾਹੀਦਾ ਹੈ ਅਤੇ ਜਿੱਥੇ ਕਿਧਰੇ ਵੀ ਫਿਰਕੂ ਤਾਕਤਾਂ ਸਿਰ ਚੁੱਕਣ ਉਸਦਾ ਪੂਰੀ ਤਾਕਤ ਨਾਲ ਵਿਰੋਧ ਕਰਨਾ ਚਾਹੀਦਾ ਹੈ।
           ਇਸ ਮੌਕੇ ਢਿਲੋਂ ਨੇ ਚੋਣਾਂ ਵਿਚ ਦਿਨ-ਰਾਤ ਇਕ ਕਰਕੇ ਟੀਮ ਵਜੋਂ ਕੰਮ ਕਰਨ ਲਈ ਸਾਰੇ ਕਰਮਚਾਰੀਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਚੋਣਾਂ ਦੌਰਾਨ ਲੋਕਾਂ ਦੇ ਬਕਾਇਆ ਪਏ ਕੰਮਾਂ ਨੂੰ ਤਰੁੰਤ ਸਿਰੇ ਚਾੜਿਆ ਜਾਵੇ। ਸਹਾਇਕ ਕਮਿਸ਼ਨਰ ਸ੍ਰੀਮਤੀ ਅਲਕਾ ਕਾਲੀਆ ਨੇ ਵੀ ਇਸ ਮੌਕੇ ਦੇਸ਼ ਵਿਰੋਧੀ ਤਾਕਤਾਂ ਬਾਰੇ ਬੋਲਦੇ ਅੱਤਵਾਦ ਦਾ ਵਿਰੋਧ ਕਰਨ ਅਤੇ ਸਮੁੱਚੇ ਮਨੁੱਖੀ ਭਾਈਚਾਰੇ ਨੂੰ ਇਕ ਸਮਾਨ ਸਮਝਣ ਦਾ ਸੰਦੇਸ਼ ਦਿੱਤਾ।ਡਿਪਟੀ ਕਮਿਸ਼ਨਰ ਦਫਤਰ ਦੀਆਂ ਸਾਰੀਆਂ ਬਰਾਚਾਂ ਦੇ ਸੁਪਰਡੈਂਟ ਅਤੇ ਹੋਰ ਅਮਲੇ ਨੇ ਇਸ ਮੌਕੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਅੱਤਵਾਦ ਵਿਰੁੱਧ ਪ੍ਰਣ ਲਿਆ।
     ਅੱਤਵਾਦ ਵਿਰੋਧੀ ਦਿਵਸ ਦੇ ਸਬੰਧ ਵਿੱਚ ਸਲਵਿੰਦਰ ਸਿੰਘ ਸਮਰਾ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਬਾਬਾ ਦੀਪ ਸਿੰਘ ਵਿਖੇ ਸਕੂਲ ਦੀ ਪ੍ਰਿੰਸੀਪਲ ਮੋਨਿਕਾ ਵੱਲੋਂ ਅੱਤਵਾਦ ਵਿਰੋਧੀ ਸੈਮੀਨਾਰ ਕਰਵਾਇਆ ਗਿਆ।ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਅੱਤਵਾਦ ਦੇ ਵੱਧਦੇ ਪ੍ਰਭਾਵਾਂ ਦੇ ਕਾਰਨਾ ਅਤੇ ਇਸ ਤੇ ਠੱਲ ਪਾਉਣ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਗਈ।ਪ੍ਰਿੰਸੀਪਲ ਮੋਨਿਕਾ ਨੇ ਵਿਦਿਆਰਥੀਆਂ ਨੂੰ ਅੱਤਵਾਦ ਤੋਂ ਬਚਣ ਅਤੇ ਨਾਲ ਹੀ ਆਪਸੀ ਭਾਈਚਾਰੇ, ਸਦਭਾਵਨਾ ਨੂੰ ਵਧਾਉਣ ਬਾਰੇ ਪ੍ਰੇਰਿਤ ਕੀਤਾ ਅਤੇ ਵਿਦਿਆਰਥੀਆਂ ਨੂੰ ਅੱਤਵਾਦ ਵਿਰੋਧੀ ਦਿਵਸ ਸਬੰਧੀ ਸਹੰੁ ਵੀ ਚੁਕਾਈ ਗਈ।
     ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਲਗਨ ਅਤੇ ਮਿਹਨਤ ਨਾਲ ਪੜ੍ਹਾਈ ਕਰਨ ਅਤੇ ਪੜ੍ਹ ਲਿਖ ਕੇ ਵਧੀਆ ਨਾਗਰਿਕ ਬਣਨ ਅਤੇ ਸਮਾਜ ਦੀ ਪ੍ਰਗਤੀ ਵਿੱਚ ਆਪਣਾ ਯੋਗਦਾਨ ਪਾਉਣ ਬਾਰੇ ਪ੍ਰੇਰਿਤ ਕੀਤਾ।ਇਸ ਮੌਕੇ ਸ੍ਰੀਮਤੀ ਮਨਜੀਤ ਕੌਰ, ਮਨਪ੍ਰੀਤ ਕੌਰ, ਜਗਵਿੰਦਰ ਕੌਰ, ਸੰਤੋਖ ਸਿੰਘ ਅਤੇ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ।

Check Also

ਖਾਲਸਾ ਯੂਨੀਵਰਸਿਟੀ ਵਲੋਂ ਦੇਬੀ ਮਖਸੂਸਪੁਰੀ ਦਾ ਸ਼ੋਅ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਲੋਂ ਆਪਣੀਆਂ ਪ੍ਰਭਾਵਸ਼ਾਲੀ ਕਵਿਤਾਵਾਂ ਅਤੇ ਗੀਤਾਂ …

Leave a Reply