ਪਠਾਨਕੋਟ, 22 ਮਈ (ਪੰਜਾਬ ਪੋਸਟ ਬਿਊਰੋ) – ਰਾਜੀਵ ਕੁਮਾਰ ਵਰਮਾ ਵਧੀਕ ਜਿਲ੍ਹਾ ਮੈਜਿਸਟਰੇਟ ਪਠਾਨਕੋਟ ਨੇ ਇੱਕ ਹੁਕਮ ਜਾਰੀ ਕਰਦਿਆਂ ਦੱਸਿਆ ਕਿ
ਲੋਕ ਸਭਾ ਚੋਣਾਂ-2019 ਦੇ ਨਤੀਜੇ ਜਿਲ੍ਹਾ ਪਠਾਨਕੋਟ ਵਿੱਚ 23 ਮਈ 2019 ਨੂੰ ਘੋਸਿਤ ਕੀਤੇ ਜਾਣੇ ਹਨ।ਜਿਸ ਅਧੀਨ ਐਸ.ਐਮ.ਡੀ.ਆਰ.ਐਸ.ਡੀ ਕਾਲਜ ਪਠਾਨਕੋਟ ਵਿਖੇ ਕਾਊਂਟਿੰਗ ਸੈਂਟਰ ਬਣਾਇਆ ਗਿਆ ਹੈ।ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਕੰਮ ਨੂੰ ਨਿਰਵਿਘਣ ਅਤੇ ਸ਼ਾਂਤੀਪੂਰਵਕ ਢੰਗ ਨਾਲ ਨਿਪਟਾਉਣ ਲਈ ਕਾੳਂੂਟਿੰਗ ਸੈਂਟਰ ਦੇ ਇਰਦ ਗਿਰਦ 200 ਮੀਟਰ ਘੇਰੇ ਅੰਦਰ 5 ਜਾਂ 5 ਤੋਂ ਜਿਆਦਾ ਵਿਅਕਤੀਆਂ ਦੇ ਇਕੱਠੇ ਹੋਣ `ਤੇ ਪਾਬੰਦੀ ਲਗਾਈ ਜਾਂਦੀ ਹੈ।ਉਨ੍ਹਾਂ ਕਿਹਾ ਕਿ ਇਹ ਹੁਕਮ ਚੋਣ ਡਿਊਟੀ ਤੇ ਤਾਇਨਾਤ ਕਰਮਚਾਰੀਆਂ, ਸਰਕਾਰੀ ਕਰਮਚਾਰੀਆਂ, ਪੁਲਿਸ ਫੋਰਸ ਅਤੇ ਚੋਣ ਏਜੰਟਾਂ ਤੇ ਲਾਗੂ ਨਹੀਂ ਹੋਵੇਗਾ।
Check Also
ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ
ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਵਿਸ਼ਵ ਖ਼ੂਨਦਾਨ ਦਿਹਾੜੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਕ ਖ਼ੂਨਦਾਨ …
Punjab Post Daily Online Newspaper & Print Media