Wednesday, March 4, 2026

ਭਾਜਪਾ ਵਰਕਰਾਂ ਨੇ ਲੱਡੂ ਵੰਡ ਕੇ ਮਨਾਈ ਜਿੱਤ ਦੀ ਖੁਸ਼ੀ

ਲੌਂਗੋਵਾਲ, 24 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਜਪਾ ਅਤੇ ਉਸ ਦੀਆਂ ਸਹਿਯੋਗੀ ਪਾਰਟੀਆਂ ਨੂੰ ਮਿਲੀ ਸ਼ਾਨਦਾਰ ਜਿੱਤ `ਤੇ ਸਥਾਨਕ ਸ਼ਹਿਰ ਦੇ PUNJ2405201909ਭਾਜਪਾ ਵਰਕਰਾਂ ਅਤੇ ਅਹੁਦੇਦਾਰਾਂ ਨੇ ਲੱਡੂ ਵੰਡ ਕੇ ਖ਼ੁਸ਼ੀ ਪ੍ਰਗਟ ਕੀਤੀ।ਸੂਬਾ ਭਾਜਪਾ ਦੇ ਸਾਬਕਾ ਸਕੱਤਰ ਅਮਨਦੀਪ ਸਿੰਘ ਪੂਨੀਆ ਅਤੇ ਭਾਜਪਾ ਜ਼ਿਲ੍ਹਾ ਸੰਗਰੂਰ-2 ਦੇ ਕਿਸਾਨ ਮੋਰਚੇ ਦੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਨਮੋਲ ਦੀ ਅਗਵਾਈ ਵਿੱਚ ਵਰਕਰਾਂ ਨੇ ਭਾਜਪਾ ਅਤੇ ਮੋਦੀ ਜ਼ਿੰਦਾਬਾਦ ਦੇ ਨਾਅਰੇ ਲਾਏ ਅਤੇ ਜਨਤਾ ਵੱਲੋਂ ਭਾਜਪਾ ਨੂੰ ਦਿੱਤੇ ਗਏ ਜਨਾਦੇਸ਼ ਕਾਰਨ ਜਨਤਾ ਦਾ ਧੰਨਵਾਦ ਕੀਤਾ ਗਿਆ।
ਇਸ ਮੌਕੇ ਭਾਜਪਾ ਆਗੂਆਂ ਅਮਨ ਪੂਨੀਆ ਅਤੇ ਮਨਪ੍ਰੀਤ ਨਮੋਲ ਨੇ ਕਿਹਾ ਕਿ ਮੋਦੀ ਦੇਸ਼ ਦੀ ਜਨਤਾ ਦੀਆਂ ਉਮੀਦਾਂ `ਤੇ ਖਰੇ ਉਤਰਨਗੇ ਅਤੇ ਦੇਸ਼ ਤੇ ਜਨਤਾ ਹਿਤ `ਚ ਲਗਾਤਾਰ ਕੰਮ ਕਰਨਗੇ।

Check Also

ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …

Leave a Reply