ਅੰਮ੍ਰਿਤਸਰ, 25 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਜੇਤੂ ਰਹੇ ਕਾਂਗਰਸੀ ਆਗੂ ਗੁਰਜੀਤ ਸਿੰਘ ਔਜਲਾ ਨੇ ਆਪਣੇ ਵਿਰੋਧੀ
ਭਾਜਪਾ ਉਮੀਦਵਾਰ ਹਰਦੀਪ ਸਿੰਘ ਪੁਰੀ ਨੂੰ ਕੇਂਦਰ ਵਿੱਚ ਭਾਜਪਾ ਸਰਕਾਰ ਬਨਣ `ਤੇ ਵਧਾਈ ਦਿੰਦਿਆਂ ਕਿਹਾ ਕਿ ਪੁਰੀ ਰਾਜ ਸਭਾ ਮੈਂਬਰ ਤੇ ਉਨ੍ਹਾਂ ਦੇ ਵੱਡੇ ਭਰਾ ਹਨ।ਉਹਨਾਂ ਹਰਦੀਪ ਪੁਰੀ ਨੂੰ ਬੇਨਤੀ ਕੀਤੀ ਕਿ ਉਨਾਂ੍ਹ ਨੇ ਵਿਜ਼ਨ ਡਾਕੂਮੈਂਟ ਤਹਿਤ ਅੰਮ੍ਰਿਤਸਰ ਦੇ ਵਿਕਾਸ ਲਈ ਜੋ ਵਾਅਦੇ ਲੋਕ ਸਭਾ ਚੋਣਾਂ ਵਿੱਚ ਲੋਕਾਂ ਨਾਲ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕਰਵਾਉਣ।ਔਜਲਾ ਨੇ ਕਿਹਾ ਕਿ ਸਿੱਖਾਂ ਦੀ ਧਾਰਮਿਕ ਰਾਜਧਾਨੀ ਵਜੋਂ ਜਾਣੇ ਜਾਂਦੇ ਗੁਰੂ ਨਗਰੀ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਉਨ੍ਹਾਂ ਦੀ ਪਹਿਲ ਹੋਵੇਗੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media