ਲੌਂਗੋਵਾਲ, 25 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੋਕ ਸਭਾ ਹਲਕਾ ਸੰਗਰੂਰ ਤੋਂ ਵੋਟਰਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਨੂੰ
ਭਾਰੀ ਬਹੁਮਤ ਨਾਲ ਜਿਤਾ ਕੇ ਵੱਡਾ ਵਿਸ਼ਵਾਸ ਜਤਾਇਆ ਹੈ।ਇਹਨਾਂ ਸਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਆਗੂ ਅਤੇ ਪਿੰਡ ਸ਼ਾਹਪੁਰ ਦੇ ਪੰਚਾਇਤ ਮੈਂਬਰ ਮਲਕੀਤ ਸਿੰਘ ਸ਼ਾਹਪੁਰ ਨੇ ਕਰਦਿਆਂ ਕਿਹਾ ਕਿ ਵਿਧਾਨ ਸਭਾ ਹਲਕਾ ਸੁਨਾਮ ਦੇ ਵੋਟਰਾਂ ਨੇ ਭਗਵੰਤ ਮਾਨ ਨੁੰ ਵਡੀ ਲੀਡ ਦਿਵਾ ਕਿ ਹਲਕਾ ਵਿਧਾਇਕ ਅਮਨ ਅਰੋੜਾ ਦੇ ਕੰਮਾਂ ਤੋਂ ਸੰਤੁਸ਼ਟ ਹੁੰਦਿਆਂ ਇਕ ਵਾਰ ਫਿਰ ਆਮ ਆਦਮੀ ਪਾਰਟੀ ਦਾ ਸਾਥ ਦਿੱਤਾ ਹੈ। ਉਨ੍ਹਾਂ ਆਪਣੇ ਪਿੰਡ ਸ਼ਾਹਪੁਰ ਕਲਾਂ ਦੇ ਵੋਟਰਾਂ ਦਾ ਧੰਨਵਾਦ ਕੀਤਾ।ਇਸ ਮੌਕੇ ਦੀਪ ਪੰਡਿਤ, ਦੀਪ ਸਿੰਘ ਮੈਂਬਰ, ਅਮਰਪਾਲ ਸਿੰਘ, ਅਮਰਜੀਤ ਸਿੰਘ ਮਾਸਟਰ, ਗੁਰਪਾਲ ਸਿੰਘ, ਬੀਰਬਲ ਸਿੰਘ ਮੈਂਬਰ, ਬਬਲੀ, ਰਿੰਟੂ, ਜਗਸੀਰ ਸਿੰਘ, ਜੀਤ ਸਿੰਘ, ਬਲਜੀਤ ਸਿੰਘ ਗੇਜੇ ਕਾ ਆਦਿ ਹਾਜ਼ਰ ਸਨ।
Check Also
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …
Punjab Post Daily Online Newspaper & Print Media