ਭਿੱਖੀਵਿੰਡ, 26 ਮਈ (ਪੰਜਾਬ ਪੋਸਟ- ਹਰਮੀਤ ਭੁੱਲਰ) – ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਜਸਬੀਰ ਸਿੰਘ ਡਿੰਪਾ ਦੀ ਰਿਕਾਰਡ ਜਿੱਤ ਤੋਂ ਬਾਅਦ ਕਾਂਗਰਸ
ਪਾਰਟੀ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।ਇਸ ਖੁਸ਼ੀ ਨੂੰ ਸਾਂਝਾ ਕਰਦੇ ਹੋਏ ਸਰਪੰਚ ਧਰਮਿੰਦਰ ਸਿੰਘ ਦੀਪ ਖਹਿਰਾ ਤੇ ਗੁਰਮੀਤ ਸਿੰਘ ਖਹਿਰਾ ਮਾਣਕਪੁਰਾ ਨੇ ਕਿਹਾ ਕਿ ਇਹ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਚੱਲ ਰਹੀ ਸਰਕਾਰ ਦੀਆਂ ਨੀਤੀਆਂ ਤੇ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਜਿੱਤ ਹੈ।ਉਨ੍ਹਾਂ ਕਿਹਾ ਕਿ ਪੰਥਕ ਸੀਟ ਤੋਂ ਡਿੰਪਾ ਦੀ ਇਸ ਵੱਡੀ ਲੀਡ ਨੇ ਅਕਾਲੀ ਭਾਜਪਾ ਸਰਕਾਰ ਦਾ ਪੰਜਾਬ ਵਿੱਚੋਂ ਬਿਸਤਰਾ ਗੋਲ ਕਰਕੇ ਰੱਖ ਦਿੱਤਾ ਹੈ।
ਇਸ ਮੌਕੇ ਚੈਨ ਸਿੰਘ, ਬਗੀਚਾ ਸਿੰਘ, ਜਸਵਿੰਦਰ ਸਿੰਘ, ਜਥੇਦਾਰ ਸੁਰਿੰਦਰ ਸਿੰਘ, ਨੰਬਰਦਾਰ ਚਰਨ ਸਿੰਘ, ਇੰਦਰਜੀਤ ਸਿੰਘ, ਸੁਖਵੰਤ ਸਿੰਘ, ਨਿਰਮਲ ਸਿੰਘ, ਜਸਵੰਤ ਸਿੰਘ ਫੌਜੀ, ਬਲਦੇਵ ਸਿੰਘ, ਦਰਸ਼ਨ ਸਿੰਘ, ਭੁਪਿੰਦਰ ਸਿੰਘ ਮਿਸਤਰੀ, ਤਰਸੇਮ ਸਿੰਘ ਆਦਿ ਹਾਜਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media