ਲੌਂਗੋਵਾਲ, 26 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨਸ਼ਿਆਂ ਖਿਲਾਫ ਛੇੜੀ ਗਈ ਮੁਹਿੰਮ ਤਹਿਤ ਥਾਣਾ ਲੌਂਗੋਵਾਲ ਦੀ ਪੁਲਸ ਨੇ ਭਾਰੀ ਮਾਤਰਾਂ ਵਿੱਚ
ਨਜਾਇਜ਼ ਸ਼ਰਾਬ ਬਰਾਮਦ ਕੀਤੇ ਜਾਣ ਦਾ ਦਾਅਵਾ ਕੀਤਾ ਹੈ।ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਲੌਂਗੋਵਾਲ ਦੇ ਮੁਖੀ ਬਲਵੰਤ ਸਿੰਘ ਨੇ ਦੱਸਿਆ ਕਿ ਲੌਂਗੋਵਾਲ ਪੁਲਿਸ ਨੇ ਗੁਪਤ ਸੂਚਨਾ ਮਿਲਣ `ਤੇ ਮਨਦੀਪ ਸਿੰਘ ਵਾਸੀ ਪੱਤੀ ਝਾੜੋਂ ਲੌਂਗੋਵਾਲ ਦੇ ਘਰ ਰੇਡ ਕੀਤੀ ਤਾਂ ਉੱਥੋਂ 360 ਬੋਤਲਾਂ (30 ਡੱਬੇ) ਨਜਾਇਜ਼ ਸ਼ਰਾਬ (ਮਾਰਕਾ ਦੇਸੀ ਹਰਿਆਣਾ) ਬਰਾਮਦ ਹੋਈ।
ਥਾਣਾ ਮੁਖੀ ਨੇ ਦੱਸਿਆ ਕਿ ਮਨਦੀਪ ਸਿੰਘ ਆਪਣੇ ਦੋ ਸਾਥੀਆਂ ਕੁਲਦੀਪ ਸਿੰਘ ਉਰਫ਼ ਬੰਟੀ ਵਾਸੀ ਪੱਤੀ ਰੰਧਾਵਾ ਲੌਂਗੋਵਾਲ ਤੇ ਹਰਪ੍ਰੀਤ ਸਿੰਘ ਉਰਫ਼ ਮੋਲਾ ਵਾਸੀ ਜੁਸੜਾ ਦੇ ਕੋਠੇ ਲੌਂਗੋਵਾਲ ਨਾਲ ਮਿਲ ਕੇ ਹਰਿਆਣੇ ਵਿਚੋਂ ਸਸਤੀ ਅਤੇ ਨਜਾਇਜ਼ ਸ਼ਰਾਬ ਲਿਆ ਕੇ ਵੇਚਣ ਦਾ ਧੰਦਾ ਕਰਦਾ ਸੀ।ਉਨਾਂ ਕਿਹਾ ਕਿ ਉਕਤ ਦੋਸ਼ੀਆਂ ਖ਼ਿਲਾਫ਼ ਕੇਸ ਦਰਜ਼ ਕਰਕੇ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ।
Check Also
ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ
ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …
Punjab Post Daily Online Newspaper & Print Media