ਲੌਂਗੋਵਾਲ, 26 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਸੰਗਰੂਰ ਘਨਸ਼ਿਆਮ ਥੋਰੀ ਨੇ ਦੱਸਿਆ ਹੈ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚੋਂ ਹੁਣ
ਤਕ 11 ਲਖ 87 ਹਜ਼ਾਰ 180 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕਰਨ ਮਗਰੋਂ 11 ਲੱਖ 86 ਹਜ਼ਾਰ 302 ਮੀਟਰਿਕ ਟਨ ਕਣਕ ਦੀ ਲਿਫ਼ਟਿੰਗ ਕਰਵਾਈ ਜਾ ਚੁੱਕੀ ਹੈ।ਉਨਾਂ ਦੱਸਿਆ ਕਿ ਖ਼ਰੀਦ ਕੀਤੀ ਕਣਕ ਦੀ ਕਿਸਾਨਾਂ ਨੂੰ 2074 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।ਰਬੀ ਸੀਜ਼ਨ 2019-20 ਦੌਰਾਨ ਕਣਕ ਦੀ ਸਰਕਾਰੀ ਖ਼ਰੀਦ 25 ਮਈ ਤੱਕ ਜਾਰੀ ਰਹੀ।ਥੋਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਖ਼ਰੀਦ ਏਜੰਸੀਆਂ ਦੇ ਰਾਹੀਂ ਕਣਕ ਦੀ ਸਰਕਾਰੀ ਖ਼ਰੀਦ ਦੇ ਕੀਤੇ ਮਿਆਰੀ ਪ੍ਰਬੰਧਾਂ ਸਦਕਾ ਮੰਡੀਆਂ ਵਿਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਗਈ।
Check Also
ਨਗਰ ਨਿਗਮ ਵੱਲੋਂ ਮਈ 2026 ਦੌਰਾਨ ਵਿਗਿਆਨਕ ਢੰਗ ਨਾਲ ਠੋਸ ਕਚਰਾ ਪ੍ਰਬੰਧਨ ਜਾਰੀ
ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਮਈ 2026 ਦੌਰਾਨ ਸ਼ਹਿਰ ਵਿੱਚ …
Punjab Post Daily Online Newspaper & Print Media