Monday, November 23, 2026

ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਨੂੰ ਕੱਢਣ ਨਾਲ ਸ਼੍ਰੋਮਣੀ ਕਮੇਟੀ ਦਾ ਕੋਈ ਸਬੰਧ ਨਹੀਂ

ਅੰਮ੍ਰਿਤਸਰ, 27 ਮਈ  (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਦੱਸਿਆ ਕਿ ਰਾਜਪੁਰਾ ਪਟਿਆਲਾ ਨੇੜਲੇ ਪਿੰਡ SGPC Logoਨਰੜੂ ਦੀ ਲੋਕਲ ਗੁਰਦੁਆਰਾ ਕਮੇਟੀ ਅਤੇ ਗ੍ਰੰਥੀ ਸਿੰਘ ਦਾ ਜੋ ਮਸਲਾ ਸਾਹਮਣੇ ਆਇਆ ਹੈ, ਉਸ ਝਗੜੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕੋਈ ਸਬੰਧ ਨਹੀਂ ਹੈ। ਇਹ ਮਸਲਾ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੱਲੋਂ ਗ੍ਰੰਥੀ ਸਿੰਘ ਨੂੰ ਸਰਵਿਸ ਤੋਂ ਕੱਢਣ ਅਤੇ ਫਿਰ ਬਾਅਦ ਵਿਚ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਕਿਸੇ ਸਮਾਗਮ ਲਈ ਨਾ ਦੇਣ ਕਾਰਨ ਪੈਦਾ ਹੋਇਆ ਹੈ।ਇਸ ਸਾਰੇ ਮਸਲੇ ਦੀ ਪੜਤਾਲ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਕ ਸਬ-ਕਮੇਟੀ ਗਠਿਤ ਕੀਤੀ ਹੈ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਗੜ੍ਹੀ ਤੇ ਗੁਰਪ੍ਰੀਤ ਸਿੰਘ ਰੰਧਾਵਾ ਨੂੰ ਸ਼ਾਮਲ ਕੀਤਾ ਹੈ।ਇਸ ਕਮੇਟੀ ਦੇ ਕੋਆਰਡੀਨੇਟਰ ਵਜੋਂ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸੈਕਸ਼ਨ 87 ਨੂੰ ਲਗਾਇਆ ਗਿਆ ਹੈ।ਉਨ੍ਹਾਂ ਕਿਹਾ ਕਿ ਇਹ ਸਬ-ਕਮੇਟੀ ਮਾਮਲੇ ਦੀ ਮੁਕੰਮਲ ਰਿਪੋਰਟ ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੂੰ ਪੇਸ਼ ਕਰੇਗੀ।ਸਕੱਤਰ ਬਾਠ ਨੇ ਸਮੁੱਚੀ ਸੰਗਤ ਨੂੰ ਬੇਨਤੀ ਕੀਤੀ ਕਿ ਬਿਨਾ ਤੱਥਾਂ ਦੇ ਅਜਿਹੇ ਮਸਲਿਆਂ ’ਚ ਸ਼੍ਰੋਮਣੀ ਕਮੇਟੀ ਨੂੰ ਬਦਨਾਮ ਨਾ ਕਰਨ ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply