Friday, May 1, 2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਅੰਮ੍ਰਿਤਸਰ, 27 ਮਈ  (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਕਾਲੀ PUNJ2705201909ਕਲੋਨੀ ਸੁਲਤਾਨਵਿੰਡ ਰੋਡ ਵਿਖੇ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ।ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਜੀਤ ਸਿੰਘ ਤੇ ਭਾਈ ਕੁਲਦੀਪ ਸਿੰਘ ਦੇ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ।ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਤੇ ਕਥਾਵਾਚਕ ਭਾਈ ਸੁਖਰਾਜ ਸਿੰਘ ਨੇ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਇਤਿਹਾਸ ਅਤੇ ਉਨ੍ਹਾਂ ਦੇ ਉਪਦੇਸ਼ਾਂ ਤੋਂ ਜਾਣੂ ਕਰਵਾਇਆ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਮਨੁੱਖ ਦੇ ਜੀਵਨ ਨੂੰ ਸਵਾਰਨ ਵਾਲੀ ਹੈ ਅਤੇ ਸਾਡਾ ਫਰਜ਼ ਹੈ ਕਿ ਅਸੀਂ ਗੁਰੂ ਸਾਹਿਬ ਦੇ ਉਪਦੇਸ਼ਾਂ ਅਨੁਸਾਰ ਜੀਵਨ ਬਤੀਤ ਕਰੀਏ।ਮੁਹੱਲਾ ਨਿਵਾਸੀਆਂ ਵੱਲੋਂ ਗੁਰੂ ਕਾ ਲੰਗਰ ਵੀ ਲਗਾਇਆ ਗਿਆ।
             ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ, ਸਹਾਇਕ ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਗੁਰਮੀਤ ਸਿੰਘ ਮੁਕਤਸਰੀ, ਸ/ਸੁਪਰਵਾਈਜ਼ਰ ਅਮਲਾ ਜਸਵੀਰ ਸਿੰਘ ਤੇ ਕੁਲਦੀਪ ਸਿੰਘ, ਗੁਰਦੁਆਰਾ ਇੰਸਪੈਕਟਰ ਸਤਨਾਮ ਸਿੰਘ, ਕਰਮਜੀਤ ਸਿੰਘ ਨਾਭਾ ਤੇ ਸੁਖਜੀਤ ਸਿੰਘ ਧੂਰੀ, ਤੇਜਿੰਦਰ ਸਿੰਘ ਗੋਲਡੀ, ਬਲਜਿੰਦਰ ਸਿੰਘ ਅਤੇ ਮੈਂਬਰ ਫਲਾਇੰਗ ਹਰਪਾਲ ਸਿੰਘ ਸੰਗਤ ਹਾਜ਼ਰ ਸੀ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply