ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਿਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਗੋਰਮਿੰਟ ਗਰਲਜ਼ ਸੀਨੀਅਰ ਸੈਕੰਡਰੀ
ਸਕੂਲ ਕਟੜਾ ਕਰਮ ਸਿੰਘ ਵਿਖੇ ਸਮਾਜਿਕ ਵਿਗਿਆਨ ਮੇਲੇ ਦਾ ਆਯੋਜਨ ਕੀਤਾ ਗਿਆ। ਡੀ.ਈ.ਓ ਸੈਕੰਡਰੀ ਸਲਵਿੰਦਰ ਸਿੰਘ ਸਮਰਾ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਉਨ੍ਹਾਂ ਦੇ ਸਕੂਲ ਪਹੁੰਚਣ `ਤੇ ਪਿ੍ਰੰਸੀਪਲ ਡਾ: ਅਰਮਪਾਲੀ ਕੌਰ ਨੇ ਉਨ੍ਹਾਂ ਦਾ ਸੁਆਗਤ ਕੀਤਾ।ਸਕੂਲ ਦੇ ਬੱਚਿਆਂ ਨੇ ਸਮਾਜਿਕ ਵਿਗਿਆਨ ਵਿਸ਼ੇ ਨਾਲ ਸੰਬੰਧਿਤ ਮਾਡਲ ਅਤੇ ਚਾਰਟ ਬਣਾਏ ਅਤੇ ਉਹਨਾਂ ਦੀ ਬੜੇ ਵਿਸਥਾਰ ਨਾਲ ਵਿਆਖਿਆ ਕੀਤੀ।ਮੁੱਖ ਮਹਿਮਾਨ ਨੇ ਬੱਚਿਆਂ ਅਤੇ ਅਧਿਆਪਕਾਂ ਵਲੋਂ ਕੀਤੇ ਗਏ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਉਹਨਾਂ ਨੂੰ ਇਹੋ-ਜਿਹੇ ਹੋਰ ਕੰਮ ਕਰਨ ਲਈ ਪ੍ਰੇਰਿਆ।
ਸਕੂਲ ਪ੍ਰਿਸੀਪਲ ਡਾ: ਅਮਰਪਾਲੀ, ਬਰਿੰਦਰ ਸਿੰਘ ਨੇ ਵੀ ਬੱਚਿਆਂ ਦੀ ਇਸ ਮਿਹਨਤ ਦੀ ਭਰਪੂਰ ਸ਼ਲਾਘਾ ਕੀਤੀ।ਇਸ ਮੌਕੇ ਸਕੂਲ ਦੇ ਸਾਰੇ ਸਟਾਫ ਮੈਂਬਰ ਹਾਜ਼ਰ ਸਨ।
Check Also
DAV Public School Observes Bal Gangadhar Tilak Martyrdom Day
Amritsar, August 2 (Punjab Post Bureau) – DAV Public School Lawrence Road Amritsar solemnly observed …
Punjab Post Daily Online Newspaper & Print Media