ਮਾਈ ਭਾਗੋ ਸਕੀਮ ਤਹਿਤ ਵਿਦਿਆਰਥਣਾਂ ਨੂੰ ਸਾਈਕਲ ਵੰਡੇ ਗਏ
ਭੀਖੀ, 29 ਮਈ (ਪੰਜਾਬ ਪੋਸਟ – ਕਮਲ ਕਾਂਤ) – ਪੰਜਾਬ ਸਰਕਾਰ ਸਿੱਖਿਆ ਦਾ ਮਿਆਰ ਉਚਾ ਚੁੱਕਣ ਲਈ ਵਚਨਬਧ ਹੈ।ਇਹ ਪ੍ਰਗਟਾਵਾ ਜਿਲ੍ਹਾ ਕਾਂਗਰਸ ਪ੍ਰਧਾਨ ਡਾ: ਮਨੋਜ ਬਾਲਾ ਬਾਂਸਲ ਨੇ ਵੱਖ-ਵੱਖ ਪਿੰਡਾਂ ਭੈਣੀਬਾਘਾ, ਅਤਲਾ ਕਲਾਂ, ਜੋਗਾ, ਦਲੇਲ ਸਿੰਘ ਵਾਲਾ ਵਿੱਚ ਸਰਕਾਰੀ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੂੰ ਮਾਈ ਭਾਗੋ ਸਕੀਮ ਤਹਿਤ ਸਾਈਕਲ ਵੰਡਣ ਮੌਕੇ ਕੀਤਾ।ਉਨ੍ਹਾਂ ਅਧਿਆਪਕਾਂ ਦੀ ਮਿਹਨਤ ਸਦਕਾ ਮਾਨਸਾ ਜਿਲਾ ਬੋਰਡ ਦੀਆਂ ਪ੍ਰੀਖਿਆਵਾਂ `ਚੋਂ ਪੂਰੇ ਪੰਜਾਬ `ਚੋਂ ਦੂਜਾ ਸਥਾਨ ਹਾਸਲ ਕਰਨ `ਤੇ ਮਾਣ ਮਹਿਸੂਸ ਕਰਦਿਆਂ ਕਿਹਾ ਕਿ ਜਿਲੇ ਦੇ 57 ਹਾਈ ਤੇ ਸੈਕੰਡਰੀ ਸਕੂਲਾਂ ਦਾ ਨਤੀਜਾ 100 ਫ਼ੀਸਦੀ ਆਉਣਾ ਵੱਡੀ ਪ੍ਰਾਪਤੀ ਹੈ।ਉਨ੍ਹਾਂ ਲੜਕੀਆਂ ਨੂੰ ਹਲਾਸ਼ੇਰੀ ਦਿੰਦਿਆਂ ਕਿਹਾ ਕਿ ਕੁੜੀਆਂ ਨੂੰ ਉਚ ਸਿੱਖਿਆ ਹਾਸਲ ਕਰ ਕੇ ਹਰ ਖੇਤਰ `ਚ ਮੱਲਾਂ ਮਾਰਨੀਆਂ ਚਾਹੀਦੀਆਂ ਹਨ।ਡਾ: ਮਨੋਜ ਬਾਲਾ ਬਾਂਸਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੜਕੀਆਂ ਨੂੰ ਉਚ ਸਿੱਖਿਆ ਤੱਕ ਪੜ੍ਹਾਈ ਮੁਫ਼ਤ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵਲੋਂ ਅਧਿਆਪਕਾਂ ਦੀਆਂ ਖ਼ਾਲੀ ਅਸਾਮੀਆਂ ਜਲਦ ਭਰੀਆਂ ਜਾਣਗੀਆਂ।ਇਸ ਮੌਕੇ ਸਮੂਹ ਸਕੂਲ ਸਟਾਫ ਅਤੇ ਪਿੰਡ ਦੇ ਸਰਪੰਚ ਤੇ ਮੈਂਬਰ ਹਾਜ਼ਰ ਸਨ।
Punjab Post Daily Online Newspaper & Print Media